ਮਾਈ ਭਾਗੋ ਇੰਸਟੀਚਿਊਟ ਵੱਲੋਂ NDA ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਲਈ ਅਰਜ਼ੀਆਂ ਦੀ ਮੰਗ, ਇਸ ਤਾਰੀਖ ਤੱਕ ਕਰ ਸਕਦੇ ਹੋ ਅਪਲਾਈ

Thursday, Nov 30, 2023 - 03:27 PM (IST)

ਚੰਡੀਗੜ੍ਹ (ਬਿਊਰੋ) : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐੱਫ.ਪੀ.ਆਈ.) ਫਾਰ ਗਰਲਜ਼, ਐੱਸ.ਏ.ਐੱਸ. ਨਗਰ (ਮੁਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨ.ਡੀ.ਏ.) ਦੇ ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਵਾਸਤੇ ਲਈ ਜਾਣ ਵਾਲੀ ਦਾਖਲਾ ਪ੍ਰੀਖਿਆ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਮਾਈ ਭਾਗੋ ਏ.ਐੱਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜੇ.ਐੱਸ. ਸੰਧੂ (ਸੇਵਾਮੁਕਤ) ਨੇ ਦੱਸਿਆ ਕਿ ਇੱਛੁਕ ਉਮੀਦਵਾਰ 25 ਦਸੰਬਰ, 2023 ਤੱਕ ਆਨਲਾਈਨ ਪੋਰਟਲ http://recruitment-portal.in 'ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕੋਰਸ ਰਾਹੀਂ ਸੂਬੇ ਦੀਆਂ ਮਹਿਲਾਵਾਂ ਦੇ ਹਥਿਆਰਬੰਦ ਸੈਨਾਵਾਂ ’ਚ ਕਮਿਸ਼ਨਡ ਅਫਸਰਾਂ ਵਜੋਂ ਭਰਤੀ ਹੋਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਹੋਰ ਸਸ਼ਕਤ ਬਣਾ ਰਹੀ ਹੈ।

ਇਹ ਵੀ ਪੜ੍ਹੋ : ਪਹਿਲਾਂ ਤਿੰਨਾਂ ਦੋਸਤਾਂ ਨੇ ਪੀਤੀ ਸ਼ਰਾਬ, ਫਿਰ ਪਾਇਆ ਭੰਗੜਾ, ਅੱਧੇ ਘੰਟੇ ਬਾਅਦ ਵਾਪਰ ਗਈ ਅਣਹੋਣੀ

ਐੱਨ.ਡੀ.ਏ. ਪ੍ਰੈਪਰੇਟਰੀ ਕੋਰਸ ਲਈ ਅਪਲਾਈ ਕਰਨ ਲਈ ਪੰਜਾਬ ਦੀਆਂ ਰਹਿਣ ਵਾਲੀਆਂ ਕੁੜੀਆਂ, ਜੋ 2024 ’ਚ ਆਪਣੀ 10ਵੀਂ ਦੀ ਪ੍ਰੀਖਿਆ ਪਾਸ ਕਰਨਗੀਆਂ ਅਤੇ 11ਵੀਂ ਜਮਾਤ ’ਚ ਪੜ੍ਹ ਰਹੀਆਂ ਲੜਕੀਆਂ ਵੀ ਇਸ ਸ਼ਰਤ ਨਾਲ ਅਪਲਾਈ ਕਰ ਸਕਦੀਆਂ ਹਨ ਕਿ ਉਨ੍ਹਾਂ ਦੀ ਜਨਮ ਮਿਤੀ 2 ਜੁਲਾਈ, 2007 ਤੋਂ ਪਹਿਲਾਂ ਦੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ’ਚ ਚੁਣੀਆਂ ਗਈਆਂ ਮਹਿਲਾ ਉਮੀਦਵਾਰਾਂ ਦੀ ਸਿਖਲਾਈ ਦਾ ਸਾਰਾ ਖਰਚਾ, ਜਿਸ ਵਿੱਚ ਰਹਿਣ-ਸਹਿਣ ਅਤੇ ਖਾਣ-ਪੀਣ ਵੀ ਸ਼ਾਮਲ ਹੈ, ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

ਇਹ ਵੀ ਪੜ੍ਹੋ : ਪਲਾਸਟਿਕ ਤੇ ਪਾਲੀਥੀਨ ਦੇ ਬਦਲ ਬਿਨਾਂ ਪਾਬੰਦੀ ਲਾਉਣਾ ਬੇਕਾਰ : ਹਾਈਕੋਰਟ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News