ਮਜੀਠੀਆ ਦਾ ‘ਆਪ’ ’ਤੇ ਸਵਾਲ ਖੜ੍ਹੇ ਕਰਨਾ ਹਾਸੋਹੀਣਾ : ਮਲਵਿੰਦਰ ਸਿੰਘ ਕੰਗ

02/18/2023 9:15:49 AM

ਚੰਡੀਗੜ੍ਹ (ਰਮਨਜੀਤ ਸਿੰਘ) – ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਹੈ। ਭ੍ਰਿਸ਼ਟਾਚਾਰ ਵਿਚ ਸ਼ਾਮਲ ਕਿਸੇ ਵੀ ਅਧਿਕਾਰੀ ਜਾਂ ਆਗੂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੀਡੀਆ ਨੂੰ ਇਕ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਚ ਸ਼ਾਮਲ ਆਪਣੀ ਹੀ ਪਾਰਟੀ ਦੇ ਆਗੂਆਂ ਵਿਰੁੱਧ ਵੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ, ‘ਭਾਵੇਂ ਉਹ ਸਾਡਾ ਆਪਣਾ ਮੰਤਰੀ ਜਾਂ ਵਿਧਾਇਕ ਹੋਵੇ, ਭਿ੍ਸ਼ਟਾਚਾਰ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।’

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ 'ਚ ਤਰਨਤਾਰਨ ਦੇ ਨੌਜਵਾਨ ਨਾਲ ਵਾਪਰਿਆ ਭਾਣਾ, ਮੌਤ ਦੀ ਖ਼ਬਰ ਨੇ ਘਰ 'ਚ ਪੁਆਏ ਵੈਣ

‘ਆਪ’ ਸਰਕਾਰ ਦੇ ਕੰਮਕਾਜ ’ਤੇ ਉਂਗਲ ਉਠਾਉਣ ਲਈ ਵਿਰੋਧੀ ਧਿਰ ’ਤੇ ਹਮਲਾ ਕਰਦਿਆਂ ਕੰਗ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਆਪਣੇ ਸ਼ਾਸਨ ਦੌਰਾਨ ਭਿ੍ਸ਼ਟਾਚਾਰ ਅਤੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਸੀ ਪਰ ‘ਆਪ’ ਸਰਕਾਰ ਇਸ ਰਿਵਾਇਤ ਨੂੰ ਖ਼ਤਮ ਕਰ ਰਹੀ ਹੈ। ਅਕਾਲੀ ਆਗੂ ਬਿਕਰਮ ਮਜੀਠੀਆ ’ਤੇ ਨਿਸ਼ਾਨਾ ਵਿੰਨ੍ਹਦਿਆਂ ਕੰਗ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਮਜੀਠੀਆ, ਜੋ ਖੁਦ ਨਸ਼ਾ ਸਮੱਗਲਿੰਗ ਦੇ ਕੇਸ ਦਾ ਸਾਹਮਣਾ ਕਰ ਰਿਹਾ ਹੈ, ਭਿ੍ਸ਼ਟਾਚਾਰ ਦੀ ਗੱਲ ਕਰ ਰਿਹਾ ਹੈ। ਉਨ੍ਹਾਂ ਕੋਲ ਤਾਂ ‘ਆਪ’ ਸਰਕਾਰ ’ਤੇ ਸਵਾਲ ਚੁੱਕਣ ਦਾ ਕੋਈ ਨੈਤਿਕ ਆਧਾਰ ਵੀ ਨਹੀਂ ਹੈ।

ਇਹ ਵੀ ਪੜ੍ਹੋ : ‘ਆਪ’ ਬੰਦੀ ਸਿੰਘਾਂ ਦੀ ਰਿਹਾਈ ਦੇ ਖ਼ਿਲਾਫ਼, ਫਿਰੌਤੀਆਂ ਤੋਂ ਡਰਦੇ ਆਲੂ ਵਪਾਰੀ ਨਹੀਂ ਆ ਰਹੇ ਪੰਜਾਬ : ਸੁਖਬੀਰ ਬਾਦਲ

ਕੰਗ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ’ਤੇ ਵੀ ਜਵਾਬੀ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਵਿਚੋਂ ਲਾਂਭੇ ਹੋਏ ਬਾਜਵਾ ਸਿਰਫ਼ ਆਪਣਾ ਸਿਆਸੀ ਕਰੀਅਰ ਬਚਾਉਣ ਲਈ ਸਰਕਾਰ ’ਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਕੰਗ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਕਿ ਉਹ ਇਕ ਵੀ ਅਜਿਹੀ ਉਦਾਹਰਣ ਦੇਣ ਜਿਥੇ ਉਨ੍ਹਾਂ ਦੀ ਸਰਕਾਰ ਨੇ ਭਿ੍ਸ਼ਟਾਚਾਰ ਦੇ ਮਾਮਲੇ ਵਿਚ ਆਪਣੇ ਕਿਸੇ ਮੰਤਰੀ/ਨੇਤਾ ਖਿਲਾਫ਼ ਕਾਰਵਾਈ ਕੀਤੀ ਹੋਵੇ।


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News