ਪਿੰਡ ਕੱਟਿਆਂ ਵਾਲਾ ਵਿਖੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 15 ਲੱਖ 67 ਹਜ਼ਾਰ ਦੀ ਪ੍ਰੋਪਰਟੀ ਕੀਤੀ ਸੀਲ

02/22/2024 1:48:09 PM

ਜਲਾਲਾਬਾਦ (ਬੰਟੀ ਦਹੂਜਾ): ਪੰਜਾਬ ਪੁਲਸ ਦੇ ਵੱਲੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਐੱਸ. ਐੱਸ. ਪੀ. ਫਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਤੇ ਪਿੰਡ ਕੱਟੀਆਂ ਵਾਲਾ ਵਿਖੇ ਇੱਕ ਨਸ਼ਾ ਤਸਕਰ ਦੀ 15 ਲੱਖ 67 ਹਜ਼ਾਰ ਦੀ ਪ੍ਰੋਪਰਟੀ ਸੀਲ ਕੀਤੀ ਗਈ ਹੈ। ਸਾਲ 2022 'ਚ ਅਬੋਹਰ ਸਿਟੀ 1 ਦੇ ਵਿਚ 92 ਕਿਲੋ ਚੂਰਾ ਪੋਸਤ ਦੇ ਨਾਲ ਬਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਕੱਟੀਆਂ ਵਾਲਾ ਨੂੰ ਕਾਬੂ ਕੀਤਾ ਗਿਆ ਸੀ ਅਤੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਉਸ ਦੀ ਪ੍ਰੋਪਰਟੀ ਅਟੈਚ ਕੀਤੀ ਗਈ ਸੀ ਅਤੇ ਬੀਤੇ ਦਿਨ ਥਾਣਾ ਵੈਰੋਕਾ ਪੁਲਸ  ਵੱਲੋਂ ਕਾਰਵਾਈ ਕਰਦੇ ਹੋਏ ਬਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਦੇ ਪਿੰਡ ਕੱਟੀਆਂ ਵਾਲਾ ਪਹੁੰਚ ਉਸਦੀ ਪ੍ਰੋਪਰਟੀ ਦੇ ਬਾਹਰ ਸੀਜ਼ ਦਾ ਨੋਟਿਸ ਚਿਪਕਾਇਆ ਗਿਆ ਹੈ।

ਇਹ ਵੀ ਪੜ੍ਹੋ : ਸਰਕਾਰੀ ਅਧਿਆਪਕ ਨੇ ਖੁਦਕੁਸ਼ੀ ਕਰ ਕੀਤੀ ਜੀਵਨ ਲੀਲਾ ਸਮਾਪਤ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ

ਉਨ੍ਹਾਂ ਦੱਸਿਆ ਕਿ ਇਸ ਨਸ਼ਾ ਤਸਕਰ ਵੱਲੋਂ ਨਸ਼ੇ ਦੀ ਕਮਾਈ 'ਚ ਇਹ 2290 ਸਕੇਅਰ ਫੁੱਟ ਮਕਾਨ ਬਣਾਇਆ ਗਿਆ ਹੈ। ਹੁਣ ਨਾ ਤਾਂ ਨਸ਼ਾ ਤਸਕਰ ਇਸ ਮਕਾਨ ਨੂੰ ਵੇਚ ਸਕੇਗਾ ਅਤੇ ਨਾ ਹੀ ਕਿਸੇ ਨੂੰ ਗਿਫਟ ਕਰ ਸਕੇਗਾ। ਉਨ੍ਹਾਂ ਨੇ ਦੱਸਿਆ ਕਿ ਜਲਦ ਹੀ ਇਸ ਨਸ਼ਾ ਤਸਕਰ ਦੀ ਪ੍ਰੋਪਰਟੀ ਨਿਲਾਮ ਕੀਤੀ ਜਾਏਗੀ।

ਇਹ ਵੀ ਪੜ੍ਹੋ :  ਕਿਸਾਨੀ ਅੰਦੋਲਨ ਦੌਰਾਨ ਸ਼ੁਭਕਰਨ ਦੀ ਮੌਤ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਕਾ ਦੇ ਇੰਚਾਰਜ ਗੁਰਜੰਟ ਸਿੰਘ ਨੇ ਦੱਸਿਆ ਦਫਤਰਾਂ ਦੇ ਹੁਕਮਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਆਉਂਦੇ ਸਮੇਂ ਦੇ ਵਿੱਚ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਨੇ ਕਿਹਾ ਕਿ  ਇਲਾਕੇ ਦੇ 'ਚ ਕਿਸੇ ਨੂੰ ਵੀ ਨਸ਼ਾ ਤਸਕਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਏਗੀ ਅਤੇ ਨਸ਼ਾ ਤਸਕਰਾਂ ਨਾਲ ਭਵਿੱਖ ਦੇ ਵਿੱਚ ਸਖ਼ਤੀ ਦੇ ਨਾਲ ਨਜਿੱਠਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਤੇ ਕਿਹਾ ਕਿ ਜੇਕਰ ਕੋਈ ਵੀ ਨਸ਼ਾ ਸਮਗਲਿੰਗ ਦੇ ਮਾਮਲੇ ਦੇ ਵਿੱਚ ਲਿਪਤ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਪੁਲਸ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। 

ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਲੋਕ ਸਭਾ ਚੋਣਾਂ 'ਚ ਉਤਾਰਨ ਦੀ ਤਿਆਰੀ ’ਚ ਭਾਜਪਾ!

ਦੱਸ ਦਈਏ ਕਿ ਜ਼ਿਲ੍ਹਾ ਫਾਜ਼ਿਲਕਾ ਪੁਲਸ ਦੇ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਜਿਸ ਦੇ ਤਹਿਤ ਉਹਨਾਂ ਦੀਆਂ ਪ੍ਰੋਪਰਟੀਆਂ ਸੀਲ ਕੀਤੀਆਂ ਜਾ ਰਹੀਆਂ ਹਨ। ਇੱਥੇ ਲੜੀ ਨੂੰ ਅੱਗੇ ਵਧਾਉਂਦੇ ਹੋਏ ਜਲਾਲਾਬਾਦ ਦੇ ਪਿੰਡ ਕੱਟੀਆਂਵਾਲਾ ਵਿਖੇ ਪੁਲਸ ਦੀ ਇਹ ਕਾਰਵਾਈ ਦੇਖਣ ਨੂੰ ਮਿਲੀ ਹੈ। ਪੁਲਸ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਕਈ ਹੋਰ ਇਸੇ ਤਰ੍ਹਾਂ ਦੇ ਨਸ਼ਾ ਤਸਕਰ ਪਾਈਪਲਾਈਨ ਦੇ ਵਿੱਚ ਹਨ ਜਿਨਾਂ ਦੀਆਂ ਜਲਦ ਹੀ ਪ੍ਰੋਪਰਟੀਆਂ ਪੁਲਸ ਦੇ ਵੱਲੋਂ ਸੀਲ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਦੇ ਬਿਆਨ 'ਤੇ ਪਾਕਿਸਤਾਨ ਨੇ ਲਾਇਆ ਇਲਜ਼ਾਮ, ਕਿਹਾ- 'ਬਦਨਾਮ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News