ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, ਲੱਖਾਂ ਦੀ ਜਾਇਦਾਦ ਫ੍ਰੀਜ਼, ਨੋਟਿਸ ਜਾਰੀ

Tuesday, Nov 11, 2025 - 06:45 PM (IST)

ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, ਲੱਖਾਂ ਦੀ ਜਾਇਦਾਦ ਫ੍ਰੀਜ਼, ਨੋਟਿਸ ਜਾਰੀ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)- ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਵਸੀਲਿਆਂ ਰਾਹੀਂ ਬਣਾਈ ਗਈ ਜਾਇਦਾਦ (ਕੀਮਤ 16,60,000/- ਰੁਪਏ) ਨੂੰ ਕਾਨੂੰਨੀ ਢੰਗ ਨਾਲ ਫ੍ਰੀਜ਼ ਕਰਵਾਇਆ ਗਿਆ ਹੈ ਅਤੇ ਸੰਬੰਧਤ ਧਿਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਜਲੰਧਰ 'ਚ ਸੈਲੂਨ 'ਤੇ ਪੁੱਜੀ ਪਤਨੀ ਨੂੰ ਵੇਖ ਪਤੀ ਦੇ ਉੱਡੇ ਹੋਸ਼! ਅੰਦਰੋਂ ਸੈਲੂਨ ਮਾਲਕਣ ਨਾਲ ਰੰਗੇ ਹੱਥੀਂ...

ਮੁਲਜ਼ਮ ਕਰਮਜੀਤ ਸਿੰਘ ਉਰਫ਼ ਬੱਗੀ ਪੁੱਤਰ ਨਿਰੰਜਨ ਸਿੰਘ ਵਾਸੀ ਪਿੰਡ ਫੱਤਣਵਾਲਾ ਖ਼ਿਲਾਫ਼ ਮੁਕੱਦਮਾ ਨੰਬਰ 175 ਮਿਤੀ 21.09.2024 ਅ/ਧ 22ਸੀ/61/85 ਐੱਨ. ਡੀ. ਪੀ. ਐੱਸ. ਐਕਟ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦਰਜ ਹੈ। ਜਿਸ ਪਾਸੋਂ ਕੁੱਲ੍ਹ 1000 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ ਸਨ। ਜਿਸ 'ਤੇ ਕਰਮਜੀਤ ਸਿੰਘ ਉਰਫ ਬੱਗੀ ਪੁੱਤਰ ਨਿਰੰਜਨ ਸਿੰਘ ਵਾਸੀ ਪਿੰਡ ਫੱਤਣਵਾਲਾ ਦੀ ਉਕਤ ਪ੍ਰਾਪਰਟੀ ਨੂੰ ਵੈਰੀਫਾਈ ਕਰਵਾਇਆ ਗਿਆ ਅਤੇ ਗੈਰ-ਕਾਨੂੰਨੀ ਵਸੀਲਿਆਂ ਰਾਹੀਂ ਬਣਾਈ ਗਈ ਪ੍ਰਾਪਰਟੀ (ਕੀਮਤ 16,60,000/- ਰੁਪਏ) ਨੂੰ ਫ੍ਰੀਜ਼ ਕਰਵਾਉਣ ਲਈ 68-ਐੱਫ਼. ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਿਟੀ, ਨਵੀਂ ਦਿੱਲੀ ਪਾਸ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ 'ਤੇ ਫਰੀਜਿੰਗ ਆਰਡਰ, ਉਪ ਕਪਤਾਨ ਪੁਲਸ, ਸਬ-ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਅਤੇ ਮੁੱਖ ਅਫ਼ਸਰ ਥਾਣਾ ਸਦਰ ਸ. ਮ. ਸ. ਵੱਲੋਂ ਪ੍ਰਪਾਰਟੀ ਦੇ ਬਾਹਰ ਲਗਾਇਆ ਗਿਆ। 
ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਤਸਕਰਾਂ ਦੀ ਗ੍ਰਿਫ਼ਤਾਰੀ ਤਕ ਸੀਮਿਤ ਨਹੀਂ ਰਹੇਗੀ, ਸਗੋਂ ਉਨ੍ਹਾਂ ਵਲੋਂ ਗੈਰ-ਕਾਨੂੰਨੀ ਤਰੀਕਿਆਂ ਨਾਲ ਬਣਾਈ ਗਈ ਜਾਇਦਾਦ ਨੂੰ ਵੀ ਨਿਸ਼ਾਨਾ ਬਣਾਇਆ ਜਾਵੇਗਾ। ਇਹ ਕਦਮ ਇਸ ਮਕਸਦ ਨਾਲ ਚੁੱਕਿਆ ਗਿਆ ਹੈ ਕਿ ਕੋਈ ਵੀ ਵਿਅਕਤੀ ਨਸ਼ਿਆਂ ਦੇ ਧੰਦੇ ਤੋਂ ਕਮਾਈ ਗਈ ਦੌਲਤ ਦਾ ਲਾਭ ਨਾ ਲੈ ਸਕਣ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਐਡਵਾਈਜ਼ਰੀ ਹੋ ਗਈ ਜਾਰੀ

ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਭਵਿੱਖ ਵਿਚ ਹੋਰ ਤੇਜ਼ ਕੀਤੀਆਂ ਜਾਣਗੀਆਂ। ਜਿਹੜੇ ਵੀ ਵਿਅਕਤੀ ਨਸ਼ਿਆਂ ਦੀ ਤਸਕਰੀ ਜਾਂ ਇਸ ਨਾਲ ਸੰਬੰਧਤ ਕਿਸੇ ਵੀ ਗੈਰ ਕਾਨੂੰਨੀ ਸਰਗਰਮੀ ‘ਚ ਸ਼ਾਮਿਲ ਹੋਣਗੇ, ਉਨ੍ਹਾਂ ਖ਼ਿਲਾਫ਼ ਸਖ਼ਤੀ ਨਾਲ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਤੇ ਪੁਲਸ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਸ ਨਾਲ ਸਾਂਝੀ ਕਰਨ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਸੇਫ਼ ਪੰਜਾਬ ਹੈਲਪਲਾਈਨ: 97791-00200
ਜ਼ਿਲ੍ਹਾ ਪੁਲਸ ਕੰਟਰੋਲ ਰੂਮ ਨੰਬਰ: 80549-42100

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਕੰਬਿਆ ਇਲਾਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News