ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ, CBI ਦੇ ਐਕਸ਼ਨ ਮਗਰੋਂ ਬੋਲੇ ਪਿਤਾ ਭੀਮ ਸਿੰਘ (ਵੀਡੀਓ)

Thursday, Oct 22, 2026 - 04:57 PM (IST)

ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ, CBI ਦੇ ਐਕਸ਼ਨ ਮਗਰੋਂ ਬੋਲੇ ਪਿਤਾ ਭੀਮ ਸਿੰਘ (ਵੀਡੀਓ)

ਮਾਨਸਾ - ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ 'ਚ ਵੱਡਾ ਮੋੜ ਆਇਆ ਹੈ। ਇਸ ਦੌਰਾਨ ਪੋਸਟਮਾਰਟਮ ਸਬੰਧੀ ਬਿਆਨ ਦਿੰਦਿਆਂ ਝੋਟੇ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਪਹਿਲਾਂ ਇਹ ਫੈਸਲਾ ਅਸੀਂ ਲੈਣਾ ਸੀ, ਪਰ ਹੁਣ ਅਸੀਂ ਸੀਬੀਆਈ ਨੂੰ ਕਿਹਾ ਹੈ ਕਿ ਅਸੀਂ ਤੁਹਾਡਾ ਪੂਰਾ ਸਹਿਯੋਗ ਕਰਾਂਗੇ। ਪਰਵਿੰਦਰ ਝੋਟੇ ਦੇ ਪਿਤਾ ਨੇ ਪੋਸਟਮਾਰਟਮ ਨੂੰ ਲੈ ਕੇ ਸਪੱਸ਼ਟ ਕੀਤਾ ਹੈ ਕਿ ਪੋਸਟਮਾਰਟਮ ਸਬੰਧੀ ਅੰਤਿਮ ਫੈਸਲਾ ਮੋਰਚੇ 'ਚ ਪਹੁੰਚੇ ਸਮਰਥਕਾਂ, ਸੰਗਤ ਤੇ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਗਈ ਐਕਸ਼ਨ ਕਮੇਟੀ ਦੀ ਸਲਾਹ ਨਾਲ ਹੀ ਲਿਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ:  8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ

ਭੀਮ ਸਿੰਘ ਨੇ ਕਿਹਾ ਪੋਸਟਮਾਰਟਮ ਤੋਂ ਪਹਿਲਾਂ ਸਾਰੀਆਂ ਮੰਗਾਂ ਮੰਨੀਆਂ ਜਾਣ ਅਤੇ ਫਿਰ ਪੋਸਟਮਾਰਟਮ ਕੀਤਾ ਜਾਵੇਗਾ। ਪੰਜਾਬ ਦੀ ਸੰਗਤ ਕਹਿੰਦੀ ਹੈ ਸੰਸਕਾਰ ਤੋਂ ਪਹਿਲਾਂ ਹੀ ਮੰਗਾਂ ਮੰਨੀਆਂ ਜਾਣ। ਉਨ੍ਹਾਂ ਆਖਿਰ 'ਚ ਕਿਹਾ ਕਿ ਪਰਵਿੰਦਰ ਝੋਟੇ ਨੂੰ ਇੰਝ ਕੋਈ ਐਵੇਂ ਨਹੀਂ ਮਾਰ ਸਕਦਾ ਸੀ, ਉਹ ਹੁਣ ਤਾਂ ਬਹੁਤ ਸਖ਼ਤ ਹੋ ਗਿਆ ਸੀ। ਇਹ ਪੁਲਸ ਪ੍ਰਸ਼ਾਸਨ, ਸਰਕਾਰ ਅਤੇ ਡਰੱਗ ਸਪਲਾਇਰਾਂ ਦੇ ਗਿਰੋਹ ਦਾ ਮਿਲੀਭੁਗਤ ਦਾ ਕੰਮ ਹੈ।

ਇਹ ਵੀ ਪੜ੍ਹੋ- ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ

ਭੀਮ ਸਿੰਘ ਨੇ ਧਰਨੇ ਬਾਰੇ ਗੱਲ ਕਰਦਿਆਂ ਕਿਹਾ ਕਿ ਪਹਿਲਾਂ ਧਰਨੇ 'ਚ 200 ਦੇ ਕਰੀਬ ਲੋਕ ਹੁੰਦੇ ਸਨ, ਹੁਣ ਗਿਣਤੀ 3000 ਦੇ ਕਰੀਬ ਹੈ। ਜਿਸ ਵਿਚ ਬੀਬੀਆਂ ਵੀ ਰਾਤ ਨੂੰ ਆਜ਼ਾਦ ਅਤੇ ਨਿਡਰ ਹੋ ਬੈਠੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News