ਮੱਖਣ ਸਿੰਘ ਲਾਲਕਾ ਮੁੜ ਅਕਾਲੀ ਦਲ ’ਚ ਹੋਏ ਸ਼ਾਮਲ

06/06/2023 5:29:51 AM

ਚੰਡੀਗੜ੍ਹ: ਸੀਨੀਅਰ ਸਿਆਸਤਦਾਨ ਮੱਖਣ ਸਿੰਘ ਲਾਲਕਾ ਜੋ ਨਾਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਇੰਚਾਰਜ ਰਹੇ ਹਨ, ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਇਹ ਖ਼ਬਰ ਵੀ ਪੜ੍ਹੋ - ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਬਿਆਨ, ਕਹੀ ਇਹ ਗੱਲ

ਇੱਥੇ ਪਾਰਟੀ ਦੇ  ਮੁੱਖ ਦਫ਼ਤਰ ਵਿਚ ਲਾਲਕਾ ਨੂੰ ਮੁੜ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲਾਲਕਾ ਇਕ ਪੰਥਕ ਆਗੂ ਹਨ ਜੋ ਬਹੁਤ ਸੂਝਾਨ ਹਨ। ਉਨ੍ਹਾਂ ਦੀ ਪਾਰਟੀ ਵਿਚ ਵਾਪਸੀ ਨਾਲ ਪਾਰਟੀ ਨੂੰ ਨਾਭਾ ਅਤੇ ਨੇੜਲੇ ਇਲਾਕਿਆਂ ਵਿਚ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਲਾਲਕਾ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਪਾਰਟੀ ਵਿਚ ਪੂਰਾ ਮਾਣ ਅਤੇ ਸਤਿਕਾਰ ਦੇਣ ਦਾ ਭਰੋਸਾ ਦੁਆਇਆ। ਲਾਲਕਾ ਨੇ ਪਾਰਟੀ ਪ੍ਰਧਾਨ ਨੂੰ ਭਰੋਸਾ ਦੁਆਇਆ ਕਿ ਉਹ ਅਕਾਲੀ ਦਲ ਦੇ ਵਫਦਾਰ ਤੇ ਅਨੁਸ਼ਾਸਤ ਸਿਪਾਹੀ ਵਜੋਂ ਪਾਰਟੀ ਲਈ ਕੰਮ ਕਰਦੇ ਰਹਿਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Anmol Tagra

This news is Content Editor Anmol Tagra