ਗੁਰਦੁਆਰਾ ਸਾਹਿਬ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਵਿਅਕਤੀ ਕਾਬੂ

04/22/2022 1:15:49 PM

ਘੱਲਖੁਰਦ (ਦਲਜੀਤ ਗਿੱਲ) : ਥਾਣਾ ਘੱਲਖੁਰਦ ਦੀ ਪੁਲਸ ਨੇ ਗੁਰਦੁਆਰਾ ਸਾਹਿਬ ਦੇ ਅੰਦਰੋਂ ਗ੍ਰੰਥੀ ਦਾ ਮੋਟਰਸਾਈਕਲ ਚੋਰੀ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕਰ ਕੀਤਾ ਹੈ।ਇਸ ਸਬੰਧੀ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਮੁਲਜ਼ਮਾਂ ਖ਼ਿਲਾਫ਼ ਚੋਰੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।  ਜਾਣਕਾਰੀ ਦਿੰਦੇ ਹੋਏ ਥਾਣਾ ਘੱਲਖੁਰਦ ਦੇ ਏ.ਐੱਸ.ਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਸੁਖਜਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਅਲਫੂਕੇ ਨੇ ਦੱਸਿਆ ਕਿ ਉਹ ਗੁਰਦੁਆਰਾ ਸਾਹਿਬ ਗੁਰੂਸਰ ਸੰਤ ਬਾਬਾ ਗੰਗਾ ਦਾਸ ਜੀ ਘੱਲਖੁਰਦ 'ਚ ਗ੍ਰੰਥੀ ਦਾ ਕੰਮ ਕਰਦਾ ਹੈ। ਬੀਤੇ ਦਿਨ ਉਹ ਆਪਣਾ ਮੋਟਰਸਾਇਕਲ ਨੰਬਰ ਪੀ.ਬੀ.-10 ਬੀ.ਈ.5970 ਗੁਰਦੁਆਰਾ ਸਾਹਿਬ ਦੇ ਬਾਹਰ ਪਾਰਕ ਕਰਕੇ ਅੰਦਰ ਚਲਾ ਗਿਆ ਸੀ ਪਰ ਜਦੋਂ ਉਸਨੇ ਕੁਝ ਦੇਰ ਬਾਅਦ ਆ ਕੇ ਦੇਖਿਆ ਤਾਂ ਉਸਦਾ ਮੋਟਰਸਾਈਕਲ ਉਥੋਂ ਗਾਇਬ ਸੀ

ਇਹ ਵੀ ਪੜ੍ਹੋ : ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ ’ਚ ਹੋਈ ਖੂਨੀ ਝੜਪ, 1 ਦੀ ਮੌਤ, 9 ਜ਼ਖਮੀ

ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਸ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਮੁਲਜ਼ਮ ਹਰਮਨ ਸਿੰਘ ਉਰਫ ਕਾਲਾ ਪੁੱਤਰ ਟਹਿਲ ਸਿੰਘ ਵਾਸੀ ਘੱਲਖੁਰਦ ਨੇ ਉਸ ਦਾ ਮੋਟਰਸਾਈਕਲ ਚੋਰੀ ਕਰ ਲਿਆ ਹੈ।  ਮਾਮਲੇ ਦੀ ਜਾਂਚ ਕਰ ਰਹੇ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ 'ਚ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਦੇ ਕਬਜ਼ੇ 'ਚੋਂ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News