10 ਕਿੱਲੋ ਚੂਰਾ ਪੋਸਤ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Monday, Nov 02, 2026 - 05:22 PM (IST)
ਬਠਿੰਡਾ (ਸੁਖਵਿੰਦਰ)-ਥਰਮਲ ਪੁਲਸ ਵੱਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 10.160 ਗ੍ਰਾਮ ਚੂਰਾ ਪੋਸਤ ਦੇ ਡੋਡੇ ਬਰਾਮਦ ਕੀਤੇ ਹਨ। ਜਾਣਕਾਰੀ ਮੁਤਾਬਕ ਪੁਲਸ ਵੱਲੋਂ ਗਿੱਲਪੱਤੀ ਨੇੜੇ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਅਨਵਰ ਖਾਨ ਵਾਸੀ ਗਿੱਲਪੱਤੀ ਬਾਹਰੋਂ ਲਿਆਕੇ ਨਸ਼ਾ ਵੇਚਦਾ ਹੈ। ਪੁਲਸ ਵੱਲੋਂ ਸੂਚਨਾ ਦੇ ਆਧਾਰ 'ਤੇ ਮੁਲਜਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਵੱਲੋਂ ਮੁਲਜ਼ਮ ਪਾਸੋਂ 10 ਕਿੱਲੋ 160 ਗ੍ਰਾਮ ਚੂਰਾ ਪੋਸਤ ਅਤੇ ਡੋਡੇ ਬਰਾਮਦ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜਮ ਖ਼ਿਲਾਫ਼ ਮਾਮਲਾ ਦਰਜ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ ਨੂੰ ਮਿਲੇ ਲਾਇਸੈਂਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
