ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ ''ਤੇ ਲੋਹੇ ਦੀ ਰਾਡ ਨਾਲ ਹਮਲਾ
Sunday, Aug 09, 2026 - 03:56 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ)- ਫ਼ਿਰੋਜ਼ਪੁਰ ਸ਼ਹਿਰ ਵਿਖੇ ਰਿਕਵਰੀ ਸਬੰਧੀ ਗਏ ਇਕ ਵਿਅਕਤੀ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਗਿਆ। ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ 115 (2), 117 (2) ਬੀ. ਐੱਨ. ਐੱਸ. ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤ ਕਰਤਾ ਵਿਕਰਮ ਮੋਂਗਾ ਪੁੱਤਰ ਜਨਕ ਰਾਜ ਮੋਂਗਾ ਵਾਸੀ ਗੁਰੂ ਰਾਮ ਦਾਸ ਨਗਰ, ਗਲੀ ਨੰਬਰ 1, ਨੇੜੇ ਸਿੰਗਲਾ ਮੈਡੀਕਲ ਹਾਲ, ਫ਼ਿਰੋਜ਼ਪੁਰ ਸ਼ਹਿਰ ਨੇ ਦੱਸਿਆ ਕਿ ਮਿਤੀ 22 ਜੁਲਾਈ ਨੂੰ ਸ਼ਾਮ ਕਰੀਬ ਸਵਾ 6 ਵਜੇ ਉਹ ਰਿਕਵਰੀ ਦੇ ਸਬੰਧ ਵਿਚ ਯਾਦਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਕਾਨ ਨੰਬਰ 30, ਗੋਲਡਨ ਇਨਕਲੇਵ, ਫ਼ਿਰੋਜ਼ਪੁਰ ਸ਼ਹਿਰ ਦੇ ਘਰ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
ਜਦੋਂ ਉਸ ਨੇ ਘਰ ਦੀ ਘੰਟੀ ਮਾਰੀ ਤਾਂ ਯਾਦਵਿੰਦਰ ਸਿੰਘ ਬਾਹਰ ਆਇਆ ਅਤੇ ਆਉਂਦੇ ਹੀ ਉਸ ਦੇ ਮੂੰਹ ’ਤੇ ਥੱਪੜ ਮਾਰ ਦਿੱਤਾ। ਥੱਪੜ ਲੱਗਣ ਕਾਰਨ ਜਦੋਂ ਉਹ ਹੇਠਾਂ ਡਿੱਗ ਪਿਆ ਤਾਂ ਦੋਸ਼ੀ ਘਰ ਦੇ ਅੰਦਰੋਂ ਲੋਹੇ ਦੀ ਰਾਡ ਲੈ ਕੇ ਆਇਆ ਅਤੇ ਉਸ 'ਤੇ ਵਾਰ ਕਰਕੇ ਉਸ ਨੂੰ ਸੱਟਾਂ ਮਾਰੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤ ਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
