4 ਲੋਕਾਂ ਨੇ ਵਿਅਕਤੀ ਨੂੰ ਅਗਵਾ ਕਰਕੇ ਕੀਤੀ ਬੇਰਹਿਮੀ ਨਾਲ ਕੁੱਟਮਾਰ

Saturday, Sep 14, 2024 - 06:44 PM (IST)

4 ਲੋਕਾਂ ਨੇ ਵਿਅਕਤੀ ਨੂੰ ਅਗਵਾ ਕਰਕੇ ਕੀਤੀ ਬੇਰਹਿਮੀ ਨਾਲ ਕੁੱਟਮਾਰ

ਘੱਲਖੁਰਦ (ਦਲਜੀਤ ਗਿੱਲ)- ਥਾਣਾ ਘੱਲਖੁਰਦ ਦੀ ਪੁਲਸ ਨੇ ਬੀਤੇ ਦਿਨ ਮੁੱਦਕੀ ਕਸਬੇ ਤੋਂ ਇਕ ਵਿਅਕਤੀ ਨੂੰ ਕਾਰ ਵਿਚ ਅਗਵਾ ਕਰਨ, ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਚਾਰ ਵਿਅਕਤੀਆਂ ਖ਼ਿਲਾਫ਼ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। 

ਜਾਣਕਾਰੀ ਦਿੰਦੇ ਥਾਣਾ ਘੱਲਖੁਰਦ ਦੇ ਸਹਾਇਕ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਜਸਵਿੰਦਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਰਾਜੇਆਣਾ ਨੇ ਦੱਸਿਆ ਕਿ ਉਹ ਬੀਤੇ ਦਿਨ ਆਪਣੀ ਦੁਕਾਨ 'ਤੇ ਬੈਠਾ ਸੀ ਅਤੇ ਦੋਸ਼ੀ ਸੁੱਖਾ ਸਿੰਘ ਪੁੱਤਰ ਪਾਲ ਸਿੰਘ ਵਾਸੀ ਫਿਰੋਕੇ, ਕਰਨ ਸਿੰਘ ਵਾਸੀ ਢਪਾਲੀ, ਸੁਖਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਢਪਾਲੀ, ਅਮਰਜੀਤ ਕੌਰ ਪਤਨੀ ਪਾਲ ਸਿੰਘ ਵਾਸੀ ਵੈਰੋਕੇ ਉਸ ਨੂੰ ਵੈਗਨਾਰ ਕਾਰ ਵਿਚ ਅਗਵਾ ਕਰਕੇ ਬਠਿੰਡਾ ਲੈ ਗਏ, ਜਿੱਥੇ ਮੁਲਜ਼ਮਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। 

ਇਹ ਵੀ ਪੜ੍ਹੋ- ਖ਼ਤਰਨਾਕ ਗੈਂਗਸਟਰਾਂ ਦੇ ਸੰਪਰਕ ਵਾਲੇ 7 ਬਦਮਾਸ਼ ਗ੍ਰਿਫ਼ਤਾਰ, ਪੁਲਸ ਮੁਲਾਜ਼ਮ ਵੀ ਸ਼ਾਮਲ

ਪੀੜਤ ਨੇ ਦੱਸਿਆ ਕਿ ਉਸ ਨੇ ਸੁਖਪ੍ਰੀਤ ਸਿੰਘ ਨੂੰ ਵਿਦੇਸ਼ ਭੇਜਣ ਲਈ ਮੁਲਜ਼ਮਾਂ ਤੋਂ ਪੈਸੇ ਲਏ ਸਨ, ਜੋ ਉਸ ਨੇ ਅਜੇ ਤੱਕ ਵਾਪਸ ਨਹੀਂ ਕੀਤੇ, ਜਿਸ ਕਾਰਨ ਮੁਲਜ਼ਮਾਂ ਨੇ ਉਸ ਨੂੰ ਅਗਵਾ ਕਰਕੇ ਉਸ ਦੀ ਕੁੱਟਮਾਰ ਕੀਤੀ ਹੈ। ਮਾਮਲੇ ਦੀ ਜਾਂਚ ਕਰ ਰਹੇ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਮੁੜ ਚਰਚਾ 'ਚ ਢਿੱਲੋਂ ਬ੍ਰਦਰਜ਼ ਸੁਸਾਈਡ ਕੇਸ, ਹਾਈਕੋਰਟ ਨੇ ਸਖ਼ਤ ਐਕਸ਼ਨ ਲੈਂਦਿਆਂ SIT ਨੂੰ ਦਿੱਤੇ ਇਹ ਹੁਕਮ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News