ਫਿਰੋਜ਼ਪੁਰ ਦਾ ਥਾਣਾ ਬਣਿਆ ਜੰਗ ਦਾ ਮੈਦਾਨ, ਵਿਅਕਤੀ ਦੀ ਕੁੱਟਮਾਰ ਕਰਕੇ ਬਣਾਈ ਵੀਡੀਓ

Thursday, Jun 04, 2020 - 06:40 PM (IST)

ਫਿਰੋਜ਼ਪੁਰ ਦਾ ਥਾਣਾ ਬਣਿਆ ਜੰਗ ਦਾ ਮੈਦਾਨ, ਵਿਅਕਤੀ ਦੀ ਕੁੱਟਮਾਰ ਕਰਕੇ ਬਣਾਈ ਵੀਡੀਓ

ਫਿਰੋਜ਼ਪੁਰ (ਮਨਦੀਪ)— ਫਿਰੋਜ਼ਪੁਰ ਦਾ ਥਾਣਾ ਉਸ ਸਮੇਂ ਜੰਗ ਦਾ ਮੈਦਾਨ ਬਣ ਗਿਆ ਜਦੋਂ ਇਥੇ ਸਤਿਕਾਰ ਕਮੇਟੀ ਦੇ ਮੈਂਬਰਾਂ ਵੱਲੋਂ ਇਕ ਵਿਅਕਤੀ ਦੀ ਸ਼ਰੇਆਮ ਕੁੱਟਮਾਰ ਕਰ ਦਿੱਤੀ ਗਈ। ਇਸ ਦੀ ਵੀਡੀਓ ਵੀ ਕਾਫ਼ੀ ਵਾਇਰਲ ਹੋ ਰਹੀ ਹੈ।

PunjabKesari

ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ 'ਚ ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਇਕ ਵਿਅਕਤੀ ਵੱਲੋਂ ਸਿੱਖ ਪੰਥ ਦੇ ਸ਼ਹੀਦਾਂ ਖਿਲਾਫ ਗਲਤ ਸ਼ਬਦਾਵਲੀ ਬੋਲਣ 'ਤੇ ਗੁੱਸੇ 'ਚ ਆਏ ਸਿੱਖ ਜਥੇਬੰਦੀਆਂ ਵੱਲੋਂ ਉਸ ਦੀ ਪਹਿਲਾਂ ਉਸ ਦੇ ਘਰ 'ਚ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਫਿਰ ਥਾਣੇ 'ਚ ਲਿਜਾ ਕੇ ਉਸ ਦੀ ਕੁੱਟਮਾਰ ਕਰ ਦਿੱਤੀ ਗਈ।

ਇਹ ਵੀ ਪੜ੍ਹੋ: ਜਲੰਧਰ 'ਚ 'ਕੋਰੋਨਾ' ਦੇ 4 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ, ਅੰਕੜਾ 270 ਤੱਕ ਪੁੱਜਾ

PunjabKesari

ਸਿੱਖ ਜਥੇਬੰਦੀ ਦੇ ਸਤਿਕਾਰ ਕਮੇਟੀ ਦੇ ਆਗੂ ਲਖਵੀਰ ਸਿੰਘ ਮਹਾਲਮ ਨੇ ਦੱਸਿਆ ਕਿ ਕਿ ਫਿਰੋਜ਼ਪੁਰ ਦਾ ਰਹਿਣ ਵਾਲਾ ਉਕਤ ਵਿਅਕਤੀ ਸ਼ਹੀਦ ਭਰਾ ਮਣੀ ਸਿੰਘ ਅਤੇ ਬਾਬਾ ਦੀਪ ਸਿੰਘ ਅਤੇ ਸਿੱਖ ਪੰਥ ਖਿਲਾਫ ਗਲਤ ਸ਼ਬਦਾਵਲੀ ਦੀ ਵਰਤੋਂ ਕਰਦਾ ਸੀ।

ਇਹ ਵੀ ਪੜ੍ਹੋ: ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ਬਣੀ ਜੰਗ ਦਾ ਮੈਦਾਨ, ਆਪਸ 'ਚ ਭਿੜੇ ਵਿਕਰੇਤਾ

PunjabKesari

ਉਨ੍ਹਾਂ ਕਿਹਾ ਕਿ ਇਸ ਦੀ ਸ਼ਿਕਾਇਤ ਪੁਲਸ ਨੂੰ ਵੀ ਦਿੱਤੀ ਗਈ ਸੀ ਪਰ ਇਹ ਵਿਅਕਤੀ ਲਗਾਤਾਰ ਸਿੱਖ ਪੰਥ ਖਿਲਾਫ ਗਲਤ ਭਾਸ਼ਾ ਬੋਲ ਰਿਹਾ ਸੀ ਅਤੇ ਹੁਣ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


author

shivani attri

Content Editor

Related News