ਪਿੰਡ ''ਚ ਨਸ਼ਾ ਵੇਚਣ ਤੋਂ ਰੋਕਣਾ ਪੈ ਗਿਆ ਵਿਅਕਤੀ ਨੂੰ ਮਹਿੰਗਾ, ਸਮੱਗਲਰਾਂ ਦੇ ਹਮਲੇ ''ਚ ਗੁਆਈ ਜਾਨ

Tuesday, Feb 13, 2024 - 04:54 AM (IST)

ਮਾਨਸਾ (ਸੰਦੀਪ ਮਿੱਤਲ)- ਮਾਨਸਾ ਜ਼ਿਲ੍ਹੇ ਦੇ ਪਿੰਡ ਸਹਾਰਾ ’ਚ ਨਸ਼ਾ ਸਮੱਗਲਰਾਂ ਨਾਲ ਹੱਥੋਪਾਈ ਕਰਨਾ ਇਕ ਵਿਅਕਤੀ ਨੂੰ ਇੰਨਾ ਮਹਿੰਗਾ ਪਿਆ ਕਿ ਉਸ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪੈ ਗਏ। ਜਾਣਕਾਰੀ ਅਨੁਸਾਰ ਪਿੰਡ ’ਚ ਨਸ਼ਾ ਖ਼ਤਮ ਕਰਨ ਲਈ ਕਮੇਟੀ ਬਣਾਈ ਗਈ ਸੀ, ਜਿਸ ਕਾਰਨ ਪਿੰਡ ਦਾ ਹੀ ਰਹਿਣ ਵਾਲਾ 44 ਸਾਲਾ ਜਗਮਾਲ ਸਿੰਘ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕਰਦਾ ਸੀ। ਇਸ ਦੀ ਰੰਜਿਸ਼ ਕਾਰਨ 13 ਜਨਵਰੀ ਨੂੰ ਜਗਮਾਲ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਉਸ ਦੀਆਂ ਲੱਤਾਂ ਟੁੱਟ ਗਈਆਂ। 

ਇਹ ਵੀ ਪੜ੍ਹੋ- ਬੱਚਿਆਂ ਦੀ ਖੇਡ 'ਚ ਔਰਤ ਦੇ ਵੱਜੀ ਗੇਂਦ, ਔਰਤ ਦੇ ਪਰਿਵਾਰ ਨੇ ਬੱਚੇ ਦੇ ਪਰਿਵਾਰ 'ਤੇ ਕਰ ਦਿੱਤਾ ਹਮਲਾ

ਇਸ ਕਾਰਨ ਉਸ ਨੂੰ ਕਈ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ। ਹੁਣ ਉਹ ਪਿਛਲੇ ਕਈ ਦਿਨਾਂ ਤੋਂ ਏਮਜ਼ ਬਠਿੰਡਾ ਵਿਖੇ ਦਾਖਲ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਵਾਰਸਾਂ ਨੇ ਦੋਸ਼ ਲਾਇਆ ਕਿ ਪਹਿਲਾਂ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ ਤੇ ਮੁਲਜ਼ਮ ਪਿੰਡ ’ਚ ਸ਼ਰੇਆਮ ਘੁੰਮਦੇ ਰਹੇ ਤੇ ਹੁਣ ਜਦੋਂ ਉਕਤ ਵਿਅਕਤੀ ਦੀ ਮੌਤ ਹੋ ਗਈ ਤਾਂ ਪੁਲਸ ਨੇ ਤੁਰੰਤ ਕਤਲ ਦਾ ਕੇਸ ਦਰਜ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

ਥਾਣਾ ਸਦਰ ਦੇ ਇੰਚਾਰਜ ਗੁਰਵੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਹੋਰ ਮੁਲਜ਼ਮ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁਲਜ਼ਮਾਂ ’ਚ ਬਲਜੀਤ ਸਿੰਘ, ਪਰਗਟ ਸਿੰਘ, ਜਗਰੂਪ ਸਿੰਘ, ਜੀਤ ਸਿੰਘ, ਜੱਗਾ ਸਿੰਘ ਅਤੇ ਬਲਕਾਰ ਸਿੰਘ ਦੇ ਨਾਂ ਸ਼ਾਮਲ ਹਨ। ਇਨ੍ਹਾਂ ਵਿੱਚੋਂ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਬਾਕੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਕਿਸਾਨੀ ਅੰਦੋਲਨ ਦਾ ਖ਼ੂਬ ਫਾਇਦਾ ਉਠਾ ਰਹੀਆਂ AirLine ਕੰਪਨੀਆਂ, ਤਿੰਨ ਗੁਣਾ ਕੀਮਤਾਂ 'ਤੇ ਵੇਚ ਰਹੀਆਂ ਟਿਕਟਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News