ਘਰ ਅੱਗੇ ਪਾਣੀ ਸੁੱਟਣ ਤੋਂ ਮਨ੍ਹਾ ਕਰਨ ’ਤੇ ਵਿਅਕਤੀ ਦੀ ਕੁੱਟਮਾਰ
Thursday, May 07, 2026 - 06:21 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ)-ਕਥਿਤ ਤੌਰ ’ਤੇ ਇਕ ਵਿਅਕਤੀ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ’ਚ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਇਕ ਵਿਅਕਤੀ ਅਤੇ ਉਸ ਦੇ ਕੁਝ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ’ਚ ਸ਼ਿਕਾਇਤਕਰਤਾ ਵੀਰ ਸਿੰਘ ਪੁੱਤਰ ਖੁਸ਼ਹਾਲ ਸਿੰਘ ਵਾਸੀ ਪਿੰਡ ਕੁੱਟੀ ਨੇ ਦੱਸਿਆ ਕਿ ਬੀਤੇ ਦਿਨ ਲਾਲ ਸਿੰਘ ਪੁੱਤਰ ਬੂੜ ਨੇ ਉਸ ਦੇ ਘਰ ਦੇ ਅੱਗੇ ਬਾਲਟੀ ਨਾਲ ਪਾਣੀ ਸੁੱਟਿਆ ਸੀ, ਜਿਸ ’ਤੇ ਉਸ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਲਾਲ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਪੁਲਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
