ਅਬੋਹਰ : ਵਿਅਕਤੀ ਨੇ ਸਿਰ ''ਚ ਗੋਲੀ ਮਾਰ ਕੀਤੀ ਖੁਦਕੁਸ਼ੀ
Saturday, Dec 13, 2025 - 01:19 AM (IST)
ਫਾਜ਼ਿਲਕਾ (ਸੁਨੀਲ) - ਅਬੋਹਰ ਵਿਖੇ ਇੱਕ ਵਿਅਕਤੀ ਵੱਲੋਂ ਆਪਣੀ ਕੋਠੀ ਵਿੱਚ ਲਾਇਸੈਂਸੀ ਪਿਸਟਲ ਨਾਲ ਸਿਰ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਗਈ ਹੈ। ਜਿਸ ਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਪੁਲਸ ਮੁਤਾਬਕ ਕਰੀਬ 10 ਸਾਲ ਪਹਿਲਾਂ ਵਿਅਕਤੀ ਦਾ ਆਪਣੀ ਪਤਨੀ ਨਾਲ ਤਲਾਕ ਹੋ ਗਿਆ ਸੀ। ਜਿਸ ਤੋਂ ਬਾਅਦ ਉਹ ਡਿਪਰੈਸ਼ਨ ਵਿੱਚ ਸੀ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
