ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ

03/18/2020 12:43:58 AM

ਲੁਧਿਆਣਾ, (ਰਿਸ਼ੀ)— ਥਾਣਾ ਮਾਡਲ ਟਾਊਨ ਦੇ ਇਲਾਕੇ ਗੁਰੂ ਨਾਨਕ ਨਗਰ 'ਚ ਰਹਿਣ ਵਾਲੇ ਇਕ 40 ਸਾਲਾ ਵਿਅਕਤੀ ਨੇ ਘਰ 'ਚ ਪੱਖੇ ਨਾਲ ਚੁੰਨੀ ਦੇ ਸਹਾਰੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਿਸ ਦੀ ਸੂਚਨਾ ਮਿਲਦੇ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰੱਖਵਾ ਦਿੱਤੀ ਹੈ। ਮ੍ਰਿਤਕ ਦੀ ਪਛਾਣ ਬਲਜਿੰਦਰ ਕੁਮਾਰ ਵਜੋਂ ਹੋਈ ਹੈ। ਪੁਲਸ ਨੇ ਮ੍ਰਿਤਕ ਦੀ ਪਤਨੀ ਮੀਨਾਕਸ਼ੀ ਦੇ ਬਿਆਨ 'ਤੇ ਕਾਰਵਾਈ ਕੀਤੀ ਹੈ। ਪੁਲਸ ਅਨੁਸਾਰ ਮ੍ਰਿਤਕ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ ਤੇ ਉਨ੍ਹਾਂ ਦਾ ਇਕ ਬੇਟਾ ਹੈ ਤੇ ਉਹ ਵੀ ਮਜ਼ਦੂਰੀ ਕਰਦਾ ਹੈ। ਪਤੀ ਕਾਫੀ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਮੰਗਲਵਾਰ ਸਵੇਰੇ ਹਰ ਰੋਜ਼ ਦੀ ਤਰ੍ਹਾਂ ਘਰ 'ਚ ਕੰਮ 'ਤੇ ਚਲੀ ਗਈ। ਦੁਪਹਿਰ ਦੇ ਸਮੇਂ ਵਾਪਸ ਆ ਕੇ ਦੇਖਿਆ ਤਾਂ ਪਤੀ ਦੀ ਲਾਸ਼ ਹਵਾ 'ਚ ਝੂਲ ਰਹੀ ਸੀ, ਜਿਸ ਦੇ ਬਾਅਦ ਪੁਲਸ ਕੰਟਰੋਲ ਰੂਮ 'ਤੇ ਸੂਚਨਾ ਦਿੱਤੀ ਗਈ।
 

KamalJeet Singh

This news is Content Editor KamalJeet Singh