ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ

06/13/2019 7:30:27 PM

ਮੋਗਾ, (ਆਜ਼ਾਦ)— ਥਾਣਾ ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਦਾਤੇਵਾਲ ਵਾਸੀ ਬਲਵਿੰਦਰ ਸਿੰਘ (33) ਵਲੋਂ ਕਰਜ਼ੇ ਕਾਰਨ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਮਿਹਨਤ ਮਜ਼ਦੂਰੀ ਕਰ ਕੇ ਆਪਣੇ ਘਰ ਦਾ ਗੁਜ਼ਾਰਾ ਕਰਦਾ ਸੀ ਅਤੇ ਉਸ ਦੇ ਦੋ ਬੱਚੇ ਵੀ ਹਨ। ਇਸ ਸਬੰਧ 'ਚ ਹੌਲਦਾਰ ਸੁਰਜੀਤ ਸਿੰਘ ਵਲੋਂ ਮ੍ਰਿਤਕ ਦੇ ਭਰਾ ਸੁਰਿੰਦਰ ਸਿੰਘ ਦੇ ਬਿਆਨਾਂ 'ਤੇ ਮਾਮਲੇ ਦੀ ਕਾਰਵਾਈ ਕੀਤੀ ਗਈ ਹੈ। ਉਸ ਨੇ ਦੱਸਿਆ ਕਿ ਉਸਦੇ ਭਰੇ ਨੇ ਕਰੀਬ 2-3 ਲੱਖ ਰੁਪਏ ਕਰਜ਼ ਲਿਆ ਹੋਇਆ ਸੀ ਜੋ ਉਹ ਵਾਪਸ ਨਹੀਂ ਕਰ ਸਕਿਆ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ।
ਉਸਨੇ ਘਰ 'ਚ ਕੋਈ ਜ਼ਹਿਰੀਲੀ ਦਵਾਈ ਪੀ ਲਈ ਜਦੋਂ ਉਸਦੀ ਹਾਲਤ ਵਿਗੜਣ ਲੱਗੀ ਤਾਂ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਉਣ ਸਮੇਂ ਉਸਨੇ ਰਸਤੇ 'ਚ ਦਮ ਤੋੜ ਦਿੱਤਾ। ਹੌਲਦਾਰ ਸੁਰਜੀਤ ਸਿੰਘ ਨੇ ਕਿਹਾ ਕਿ ਅੱਜ ਬਲਵਿੰਦਰ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤਾ।

KamalJeet Singh

This news is Content Editor KamalJeet Singh