ਕੰਮ ਨਾ ਮਿਲਣ ''ਤੇ ਨੌਜਵਾਨ ਨੇ ਕੀਤੀ ਖੁਦਕੁਸ਼ੀ

Sunday, Jul 21, 2019 - 09:16 PM (IST)

ਕੰਮ ਨਾ ਮਿਲਣ ''ਤੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਮੋਗਾ (ਆਜ਼ਾਦ)— ਮੋਗਾ ਦੇ ਨੇੜਲੇ ਪਿੰਡ ਸਲੀਣਾ ਨਿਵਾਸੀ ਖੜਕ ਸਿੰਘ (22) ਵਲੋਂ ਕੰਮ ਨਾ ਮਿਲਣ 'ਤੇ ਆਪਣੇ ਘਰ 'ਚ ਹੀ ਪੱਖੇ ਨਾਲ ਫਾਹ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ 'ਚ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਅੰਗਰੇਜ ਸਿੰਘ ਵਲੋਂ ਮ੍ਰਿਤਕ ਦੇ ਭਰਾ ਸਤਨਾਮ ਸਿੰਘ ਪੁੱਤਰ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ ਹੈ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਨੇ ਕਿਹਾ ਕਿ ਉਸਦੇ ਭਰਾ ਨੇ 12ਵੀਂ ਕੀਤੀ ਹੋਈ ਸੀ ਤੇ ਉਹ ਕੰਮ ਦੀ ਤਲਾਸ਼ 'ਚ ਸੀ ਪਰ ਕਾਫੀ ਕੋਸ਼ਿਸ਼ਾਂ ਦੇ ਬਾਵਜੂਦ ਵੀ ਕਿਤੇ ਕੰਮ ਨਹੀਂ ਮਿਲਿਆ। ਜਿਸ ਨੂੰ ਲੈ ਕੇ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗਾ। ਉਨ੍ਹਾਂ ਨੇ ਦੱਸਿਆ ਕਿ ਬੀਤੇ ਦਿਨੀਂ ਜਦ ਘਰ 'ਚ ਕੋਈ ਨਹੀਂ ਸੀ ਤਾਂ ਉਸ ਨੇ ਕਮਰੇ 'ਚ ਪੱਖੇ ਨਾਲ ਫਾਹ ਲਗਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਉਹ ਜਦ ਘਰ ਆਏ ਤਾਂ ਦੇਖਿਆ ਕਿ ਉਸਦਾ ਭਰਾ ਪੱਖੇ ਨਾਲ ਲਟਕ ਰਿਹਾ ਸੀ, ਜਿਸ 'ਤੇ ਰੋਲਾ ਪਾਇਆ ਤਾਂ ਮਾਤਾ ਅਤੇ ਹੋਰ ਲੋਕ ਵੀ ਆ ਗਏ। ਜਿਸ ਦੌਰਾਨ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਉਸਨੇ ਕਿਹਾ ਕਿ ਉਸਦਾ ਭਰਾ ਵਲੋਂ ਕੰਮ ਨਾ ਮਿਲਣ ਕਾਰਨ ਖੁਦਕੁਸ਼ੀ ਕੀਤੀ ਗਈ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤਾ ਗਿਆ।


author

KamalJeet Singh

Content Editor

Related News