ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ

09/13/2019 8:20:50 PM

ਮੋਗਾ, (ਅਜ਼ਾਦ)— ਧਰਮਕੋਟ ਨਿਵਾਸੀ ਸਤਪਾਲ ਸਿੰਘ ਉਰਫ ਸੱਤੂ (45) ਵਲੋਂ ਘਰ 'ਚ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ 'ਚ ਥਾਣਾ ਧਰਮਕੋਟ ਦੇ ਹੌਲਦਾਰ ਵੀਰ ਸਿੰਘ ਵੱਲੋਂ ਮ੍ਰਿਤਕ ਦੇ ਪਿਤਾ ਤੇਜਾ ਸਿੰਘ ਦੇ ਬਿਆਨਾਂ ਦੇ ਆਧਾਰ 'ਤ ਕਾਰਵਾਈ ਕੀਤੀ ਗਈ ਹੈ।
ਪੁਲਸ ਸੂਤਰਾਂ ਅਨੁਸਾਰ ਸਤਪਾਲ ਸਿੰਘ ਉਰਫ ਸੱਤੂ ਨਿਵਾਸੀ ਨੇੜੇ ਦਾਣਾ ਮੰਡੀ ਧਰਮਕੋਟ ਜੋ ਕਿ ਦੋ ਬੱਚਿਆਂ ਦਾ ਪਿਤਾ ਸੀ। ਬੀਤੇ ਦਿਨ ਉਸਨੇ ਮਾਨਸ਼ਿਕ ਪ੍ਰੇਸ਼ਾਨੀ ਦੇ ਚੱਲਦੇ ਘਰ 'ਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਸੀ। ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਧਰਮਕੋਟ ਦੇ ਇੰਚਾਰਜ ਕਸ਼ਮੀਰ ਸਿੰਘ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਜਾਂਚ ਦੇ ਬਾਅਦ ਮ੍ਰਿਤਕ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਉਕਤ ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਵੀਰ ਸਿੰਘ ਨੇ ਕਿਹਾ ਕਿ ਅੱਜ ਮ੍ਰਿਤਕ ਲੜਕੇ ਦੀ ਲਾਸ਼ ਦਾ ਪੋਸਟਮਾਰਟਮ ਕਰਵਾਕੇ ਉਸਦੀ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ।

KamalJeet Singh

This news is Content Editor KamalJeet Singh