ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਖੁਦ ਨੂੰ ਲਾਈ ਅੱਗ, ਮੌਤ

10/07/2019 1:05:55 AM

ਸਾਹਨੇਵਾਲ/ਕੁਹਾੜਾ, (ਜਗਰੂਪ)— ਇਕ ਹਾਦਸੇ ਦੌਰਾਨ ਬਾਂਹ ਕੱਟੇ ਜਾਣ ਤੋਂ ਮਾਨਸਿਕ ਪੀੜਾ ਸਹਿ ਰਹੇ ਇਕ ਵਿਅਕਤੀ ਵਲੋਂ ਆਪਣੇ ਘਰ 'ਚ ਖੁਦ ਹੀ ਕਥਿਤ ਤੌਰ 'ਤੇ ਅੱਗ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਬਾਰੇ ਪਤਾ ਉਸ ਸਮੇਂ ਚੱਲਿਆ ਜਦੋਂ ਐਤਵਾਰ ਆਂਢ-ਗੁਆਂਢ 'ਚ ਬਦਬੂ ਫੈਲਣ ਲੱਗੀ ਤਾਂ ਲੋਕਾਂ ਨੇ ਸ਼ੱਕ ਪੈਣ 'ਤੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਜਨਾਰਦਨ ਪ੍ਰਸਾਦ ਪੁੱਤਰ ਮੋਹਨ ਲਾਲ ਵਾਸੀ ਉਤਰਾਖੰਡ ਹਾਲ ਵਾਸੀ ਪਿੰਡ ਭੂਖੜੀ ਕਲਾਂ ਵਜੋਂ ਹੋਈ ਹੈ। ਥਾਣਾ ਜਮਾਲਪੁਰ ਤੋਂ ਪਹੁੰਚੇ ਜਾਂਚ ਅਧਿਕਾਰੀ ਥਾਣੇਦਾਰ ਗੁਰਮੀਤ ਸਿੰਘ ਅਨੁਸਾਰ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਸ਼ਹਿਰ ਦੇ ਇਕ ਵੱਡੇ ਹਸਪਤਾਲ 'ਚ ਕੁੱਕ ਦੀ ਨੌਕਰੀ ਕਰਦਾ ਸੀ। ਕੁਝ ਮਹੀਨੇ ਪਹਿਲਾਂ ਹਰਿਦੁਆਰ ਵਿਖੇ ਹੋਏ ਹਾਦਸੇ ਦੌਰਾਨ ਉਸ ਦੀ ਬਾਂਹ ਕੱਟੀ ਗਈ। ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਜਿਸ ਨੇ ਆਪਣੇ ਘਰ 'ਚ ਹੀ ਖੁਦ ਨੂੰ ਅੱਗ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਪਰਿਵਾਰ ਰਹਿੰਦਾ ਸੀ ਸ਼ਹਿਰ 'ਚ
ਜਾਂਚ ਅਧਿਕਾਰੀ ਗੁਰਮੀਤ ਸਿੰਘ ਅਨੁਸਾਰ ਮ੍ਰਿਤਕ ਦੇ ਬਾਕੀ ਪਰਿਵਾਰਕ ਮੈਂਬਰ ਸ਼ਹਿਰ ਦੇ ਫਤਿਹਗੰਜ ਇਲਾਕੇ 'ਚ ਕਿਰਾਏ ਦੇ ਮਕਾਨ 'ਚ ਰਹਿੰਦੇ ਸਨ। ਜਦਕਿ ਉਕਤ ਮਕਾਨ ਉਸ ਨੇ ਖੁਦ ਦਾ ਬਣਾਇਆ ਹੋਇਆ ਸੀ। ਜਿਥੇ ਉਹ ਆ ਕੇ ਅਕਸਰ ਹੀ ਕਥਿਤ ਤੌਰ 'ਤੇ ਸ਼ਰਾਬ ਪੀਂਦਾ ਸੀ।

ਤਿੰਨ ਦਿਨ ਪਹਿਲਾਂ ਲਾਈ ਹੋ ਸਕਦੀ ਹੈ ਅੱਗ
ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਪੂਰੀ ਤਰ੍ਹਾਂ ਸੜੀ ਹੋਈ ਸੀ। ਜਿਸ ਨੂੰ ਦੇਖ ਕੇ ਲੱਗ ਰਿਹਾ ਸੀ ਕਿ ਮ੍ਰਿਤਕ ਨੇ ਕਰੀਬ ਤਿੰਨ ਦਿਨ ਪਹਿਲਾਂ ਖੁਦ ਨੂੰ ਅੱਗ ਲਾਈ ਹੋਵੇਗੀ। ਐਤਵਾਰ ਜਦੋਂ ਆਸ-ਪਾਸ ਗੰਦੀ ਬਦਬੂ ਆਉਣ ਲੱਗੀ ਤਾਂ ਲੋਕਾਂ ਨੇ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।


KamalJeet Singh

Content Editor

Related News