ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ

05/13/2020 7:38:07 PM

ਗੁਰੂਸਰ ਸੁਧਾਰ/ਜੋਧਾਂ ਲਲਤੋਂ, (ਰਵਿੰਦਰ)— ਪਿੰਡ ਸੁਧਾਰ ਦੇ ਇਕ ਵਿਅਕਤੀ ਵਲੋਂ ਫਾਹ ਲਾ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਪਿੰਡ ਸੁਧਾਰ ਪੱਤੀ ਗਿੱਲ ਦੇ ਗੁਰਪ੍ਰੀਤ ਸਿੰਘ (46) ਪੁੱਤਰ ਗੁਰਚਰਨ ਸਿੰਘ ਨੇ ਬੀਤੀ ਰਾਤ ਘਰ 'ਚ ਹੀ ਛੱਤ ਵਾਲੇ ਪੱਖੇ ਨਾਲ ਫਾਹ ਲੈ ਲਿਆ। ਸੂਚਨਾ ਮਿਲਦਿਆਂ ਹੀ ਥਾਣਾ ਸੁਧਾਰ ਦੀ ਪੁਲਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸੁਧਾਰ ਦੇ ਸਰਕਾਰੀ ਹਸਪਤਾਲ 'ਚ ਪਹੁੰਚਾਇਆ ਗਿਆ। ਇਸ ਸਬੰਧੀ ਥਾਣਾ ਸੁਧਾਰ ਦੇ ਮੁਖੀ ਅਜੈਬ ਸਿੰਘ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਗੁਰਚਰਨ ਸਿੰਘ ਦੇ ਬਿਆਨਾਂ ਕਿ ਉਸਦਾ ਲੜਕਾ ਬੀਤੇ ਕੁਝ ਸਮੇਂ ਤੋਂ ਮਾਨਸਿਕ ਪ੍ਰੇਸ਼ਾਨੀ ਦੇ ਆਲਮ 'ਚ ਸੀ, ਦੇ ਅਧਾਰ 'ਤੇ 174 ਦੀ ਕਾਰਵਾਈ ਉਪਰੰਤ ਮ੍ਰਿਤਕ ਦੀ ਦੇਹ ਪੋਸਟਮਾਰਟਮ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।


KamalJeet Singh

Content Editor

Related News