ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ
Thursday, Jun 04, 2020 - 09:02 PM (IST)

ਖੰਨਾ, (ਜ.ਬ.)— ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਇਕ ਵਿਅਕਤੀ ਵਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਜਰਨੈਲ ਸਿੰਘ ਨਿਵਾਸੀ ਜੇਠੀ ਨਗਰ ਖੰਨਾ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਰਨੈਲ ਸਿੰਘ ਦੀ ਪਤਨੀ ਸੁਖਜੀਤ ਕੌਰ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦਾ ਵਿਆਹ 6 ਸਾਲ ਪਹਿਲਾਂ ਜਰਨੈਲ ਸਿੰਘ ਦੇ ਨਾਲ ਹੋਇਆ ਸੀ ਅਤੇ ਉਨ੍ਹਾਂ ਦਾ ਇਕ ਪੁੱਤਰ ਸੀ, ਜਿਸ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ। ਉਸ ਦੀ ਮੌਤ ਦੇ ਬਾਅਦ ਤੋਂ ਹੀ ਉਸਦਾ ਪਤੀ ਡਿਪ੍ਰੇਸ਼ਨ 'ਚ ਰਹਿਣ ਲੱਗ ਪਿਆ ਸੀ। ਸੁਖਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਜੋ ਕਿ ਖੰਨਾ 'ਚ ਸਹਾਰਾ ਹਸਪਤਾਲ ਦੇ ਨਜ਼ਦੀਕ ਲੇਬੋਰੇਟਰੀ ਚਲਾ ਰਿਹਾ ਸੀ। ਉਸ ਨੇ ਅੱਜ ਆਪਣੇ ਕਮਰੇ 'ਚ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।