ਮਾਨਸਿਕ ਪ੍ਰੇਸ਼ਾਨੀ ਕਾਰਨ ਵਿਅਕਤੀ ਨੇ ਲਿਆ ਫਾਹਾ

05/20/2019 8:17:27 PM

ਅਬੋਹਰ, (ਸੁਨੀਲ)— ਉਪਮੰਡਲ ਦੇ ਪਿੰਡ ਭੰਗਰਖੇੜਾ ਵਾਸੀ ਇਕ ਵਿਅਕਤੀ ਨੇ ਬੀਤੇ ਦਿਨੀਂ ਮਾਨਸਿਕ ਪ੍ਰੇਸ਼ਾਨੀ ਕਾਰਨ ਫਾਹ ਲਾ ਕੇ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ 35 ਸਾਲਾ ਲਾਲ ਚੰਦ ਪੁੱਤਰ ਮੁਖਰਾਮ ਦੇ ਭਰਾ ਬਨਵਾਰੀ ਲਾਲ ਨੇ ਦੱਸਿਆ ਕਿ ਲਾਲ ਚੰਦ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਰੂਪ ਤੋਂ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਬੀਤੀ ਸ਼ਾਮ ਉਹ ਘਰ ਤੋਂ ਵੋਟ ਪਾਉਣ ਲਈ ਗਿਆ ਤੇ ਵੋਟ ਪਾਉਣ ਤੋਂ ਬਾਅਦ ਘਰ ਵਾਪਸ ਨਹੀਂ ਆਇਆ। ਸੋਮਵਾਰ ਸਵੇਰੇ ਜਦੋਂ ਉਹ ਖੇਤ ਗਿਆ ਤਾਂ ਦੇਖਿਆ ਕਿ ਉਸ ਦੀ ਲਾਸ਼ ਰੁੱਖ ਨਾਲ ਲਟਕੀ ਹੋਈ ਸੀ। ਉਸ ਨੇ ਇਸ ਗੱਲ ਦੀ ਸੂਚਨਾ ਆਪਣੇ ਪਰਿਵਾਰ ਵਾਲਿਆਂ ਨੂੰ ਦਿੱਤੀ। ਲੋਕਾਂ ਨੇ ਇਸ ਗੱਲ ਦੀ ਸੂਚਨਾ ਕਲੱਰਖੇੜਾ ਚੌਕੀ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ। ਪੁਲਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।

KamalJeet Singh

This news is Content Editor KamalJeet Singh