ਮਾਨਸਿਕ ਪ੍ਰੇਸ਼ਾਨੀ ਕਾਰਨ ਵਿਅਕਤੀ ਨੇ ਲਿਆ ਫਾਹਾ

05/24/2019 1:00:53 AM

ਖੰਨਾ, (ਸੁਨੀਲ)— ਪੁਲਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਪਿੰਡ ਬੀਜਾ 'ਚ ਇਕ ਵਿਅਕਤੀ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਇਸ ਘਟਨਾ ਸਬੰਧੀ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤੀ। ਜਾਣਕਾਰੀ ਅਨੁਸਾਰ ਕਰਮਜੀਤ ਸਿੰਘ (37) ਪੁੱਤਰ ਮਹਿੰਦਰ ਸਿੰਘ ਵਾਸੀ ਬੀਜਾ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਕਾਰਨ ਵੀਰਵਾਰ ਉਸ ਨੇ ਘਰ 'ਚ ਜਦੋਂ ਕੋਈ ਨਹੀਂ ਸੀ ਤਾਂ ਕਮਰੇ 'ਚ ਜਾ ਕੇ ਪੱਖੇ ਨਾਲ ਫਾਹਾ ਲਾ ਲਿਆ।
ਇਸ ਸਬੰਧੀ ਆਈ. ਓ. ਨੇ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਮ੍ਰਿਤਕ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਇਹ ਕਦਮ ਚੁੱਕਿਆ। ਮ੍ਰਿਤਕ 'ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ।

KamalJeet Singh

This news is Content Editor KamalJeet Singh