ਮਾਨਸਿਕ ਪ੍ਰੇਸ਼ਾਨੀ ਕਾਰਨ ਵਿਅਕਤੀ ਨੇ ਕੀਤੀ ਖੁਦਕੁਸ਼ੀ

Friday, Jul 12, 2019 - 07:42 PM (IST)

ਮਾਨਸਿਕ ਪ੍ਰੇਸ਼ਾਨੀ ਕਾਰਨ ਵਿਅਕਤੀ ਨੇ ਕੀਤੀ ਖੁਦਕੁਸ਼ੀ

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ/ਜਗਸੀਰ)— ਸਥਾਨਕ ਸ਼ਹਿਰ ਨਿਹਾਲ ਸਿੰਘ ਵਾਲਾ ਦੇ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਹਰਪਾਲ ਸਿੰਘ ਨੇ ਦੱਸਿਆ ਕਿ ਸਥਾਨਕ ਸ਼ਹਿਰ ਦੇ ਗਲੀ ਨੰਬਰ 2 ਵਾਸੀ ਰਵਿੰਦਰ ਕੁਮਾਰ ਪੁੱਤਰ ਸੁਖਦੇਵ ਕੁਮਾਰਤ ਜੋ ਕਿ ਬਾਹਰੋਂ ਗੱਡੀਆਂ ਲਿਆ ਕੇ ਵੇਚਣ ਦਾ ਕੰਮ ਕਰਦਾ ਸੀ ਤੇ ਅਚਾਨਕ ਉਸ ਨੂੰ ਆਪਣੇ ਕਾਰੋਬਾਰ ਵਿਚ ਘਾਟਾ ਪੈ ਗਿਆ । ਜਿਸ ਕਾਰਨ ਆਰਥਿਕ ਤੌਰ 'ਤੇ ਵੱਡਾ ਨੁਕਸ਼ਾਨ ਹੋਣ ਕਰਕੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿਣ ਲੱਗ ਪਿਆ । ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਬੀਤੇ ਕੱਲ ਉਸ ਦੇ ਪਤੀ ਵੱਲੋਂ ਘਰ 'ਚ ਹੀ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।  ਸਹਾਇਕ ਥਾਣੇਦਾਰ ਹਰਪਾਲ ਸਿੰਘ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਤਨੀ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ।


author

KamalJeet Singh

Content Editor

Related News