ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ

Friday, Oct 18, 2019 - 07:27 PM (IST)

ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ

ਅਬੋਹਰ, (ਸੁਨੀਲ)— ਪਿੰਡ ਮੁਰਾਦਵਾਲਾ ਦਲ ਸਿੰਘ ਵਾਸੀ ਇਕ ਵਿਅਕਤੀ ਨੇ ਬੀਤੀ ਰਾਤ ਮਾਨਸਿਕ ਪ੍ਰੇਸ਼ਾਨੀ ਕਾਰਨ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਜੀ. ਆਰ. ਪੀ. ਪੁਲਸ ਨੇ ਲਾਸ਼ ਵਲੋਂ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਸਰ ਰਾਮ ਪੁੱਤਰ ਇੰਦਰ ਸੈਨ ਉਮਰ ਕਰੀਬ 40 ਸਾਲ ਨੇ ਦੇਰ ਰਾਤ ਸੀਤੋ ਰੋਡ ਬਾਈਪਾਸ ਤੋਂ ਕੁਝ ਦੂਰੀ 'ਤੇ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ। ਰਾਤ ਕਰੀਬ 1 ਵਜੇ ਨਰ ਸੇਵਾ-ਨਾਰਾਇਣ ਸੇਵਾ ਪ੍ਰਮੁੱਖ ਰਾਜੂ ਚਰਾਇਆ ਨੂੰ ਇਸ ਬਾਰੇ ਸੂਚਨਾ ਮਿਲੀ ਤਾਂ ਸੰਸਥਾ ਦੇ ਸੇਵਾਦਾਰ ਸੋਨੂੰ ਅਤੇ ਮੋਨੂ ਗਰੋਵਰ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਇਸਰ ਰਾਮ ਦਾ ਇਕ ਲੜਕਾ ਅਤੇ ਇਕ ਲੜਕੀ ਹੈ ਅਤੇ ਉਸ ਦੀ ਬੇਟੀ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੀ ਸੀ।


author

KamalJeet Singh

Content Editor

Related News