ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ

Monday, Feb 17, 2020 - 08:26 PM (IST)

ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ

ਸਿਰਸਾ, (ਲਲਿਤ)— ਪਿੰਡ ਸੁਖਚੈਨ 'ਚ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਇਕ ਵਿਅਕਤੀ ਨੇ ਆਪਣੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਣ ਦੌਰਾਨ ਮੌਕੇ 'ਤੇ ਪੁੱਜੀ ਪੁਲਸ ਨੇ ਮ੍ਰਿਤਕ ਸੁਖਪਾਲ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਾਰਸਾਂ ਨੇ ਦੱਸਿਆ ਕਿ ਸੁਖਪਾਲ ਸਿੰਘ ਪਿਛਲੇ ਕਾਫੀ ਸਮਾਂ ਤੋਂ ਮਾਨਸਿਕ ਰੂਪ ਨਾਲ ਪ੍ਰੇਸ਼ਾਨ ਸੀ। ਜਿਸ ਕਾਰਨ ਘਰ 'ਚ ਹੀ ਉਸਨੇ ਫਾਹ ਲੈ ਲਿਆ। ਜਦ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਪੁਲਸ ਨੂੰ ਸੂਚਨਾ ਦਿੱਤੀ ਗਈ। ਪੁਲਸ ਨੇ ਇਸ ਮਾਮਲੇ 'ਚ ਵਾਰਸਾਂ ਦੇ ਬਿਆਨਾਂ 'ਤੇ ਆਧਾਰ ਦੇ ਕਾਰਵਾਈ ਸ਼ੁਰੂ ਕਰ ਦਿੱਤੀ।
 


author

KamalJeet Singh

Content Editor

Related News