ਬੀਮਾਰੀ ਤੋਂ ਪੀੜਤ ਵਿਅਕਤੀ ਨੇ ਕੀਤੀ ਖੁਦਕੁਸ਼ੀ
Saturday, Aug 17, 2019 - 01:49 AM (IST)

ਗੋਨਿਆਣਾ (ਗੋਰਾ ਲਾਲ)— ਪਿੰਡ ਅਬਲੂ ਵਿਖੇ ਕਿਸੇ ਨਾਮੁਰਾਦ ਬੀਮਾਰੀ ਤੋਂ ਪੀੜਤ ਵਿਅਕਤੀ ਨੇ ਬੀਤੀ ਸ਼ਾਮ ਕੋਈ ਜ਼ਹਿਰੀਲੀ ਦਵਾਈ ਪੀ ਕੇ ਮੌਤ ਨੂੰ ਗਲੇ ਲਾ ਲਿਆ। ਪੁਲਸ ਨੇ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ। ਮ੍ਰਿਤਕ ਆਪਣੇ ਪਿਛੇ ਵਿਧਵਾ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।
ਜਾਣਕਾਰੀ ਅਨੁਸਾਰ ਅਜੈਬ ਸਿੰਘ (45) ਪੁੱਤਰ ਬੂਟਾ ਸਿੰਘ ਵਾਸੀ (ਅਬਲੂ) ਬਠਿੰਡਾ ਜੋ ਪਿਛਲੇ ਕਾਫੀ ਸਮੇਂ ਤੋਂ ਕੈਂਸਰ ਦੀ ਨਾਮੁਰਾਦ ਬੀਮਾਰੀ ਤੋਂ ਪੀੜਤ ਸੀ ਅਤੇ ਜਿਸ ਦਾ ਇਲਾਜ ਫਰੀਦਕੋਟ ਦੇ ਕਿਸੇ ਹਸਪਤਾਲ 'ਚੋਂ ਚੱਲ ਰਿਹਾ ਸੀ। ਅਜੈਬ ਸਿੰਘ ਇਸ ਬੀਮਾਰੀ ਤੋਂ ਬਹੁਤ ਜ਼ਿਆਦਾ ਪ੍ਰੇਸ਼ਾਨ ਹੋ ਗਿਆ ਅਤੇ ਮੌਕਾ ਦੇਖ ਕੇ ਆਪਣੇ ਘਰ 'ਚ ਕਿਸੇ ਜ਼ਹਿਰੀਲੀ ਦਵਾਈ ਨੂੰ ਨਿਗਲ ਗਿਆ। ਜਿਉਂ ਹੀ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਨੂੰ ਬੇਹੋਸ਼ੀ ਦੀ ਹਾਲਤ 'ਚ ਗੋਨਿਆਣਾ ਮੰਡੀ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।