ਜ਼ਹਿਰੀਲਾ ਪਦਾਰਥ ਨਿਗਲ ਕੇ ਵਿਅਕਤੀ ਨੇ ਕੀਤੀ ਖੁਦਕੁਸ਼ੀ

05/26/2019 12:26:15 AM

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)— ਬਰਨਾਲਾ ਦੇ ਇਕ ਇਲਾਕੇ 'ਚ ਵਿਅਕਤੀ ਵਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਆਤਮ ਹੱਤਿਆ ਕਰ ਲੈਣ ਦਾ ਸਮਾਚਾਰ ਮਿਲੀਆ ਹੈ। ਜਾਣਕਾਰੀ ਅਨੁਸਾਰ ਰਾਜਨ ਹਾਲ ਆਬਾਦ ਵਾਸੀ ਬਰਨਾਲਾ ਨੇ ਪਿਛਲੀ ਰਾਤ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ, ਜਿਥੇ ਗੰਭੀਰ ਹਾਲਤ ਨੂੰ ਦੇਖਦਿਆਂ ਉਸਨੂੰ ਬਾਹਰਲੇ ਹਸਪਤਾਲ ਰੈਫਰ ਕਰ ਦਿੱਤਾ। ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਸ ਵਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ।


KamalJeet Singh

Content Editor

Related News