ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਲਿਜਾਣ ਵਾਲਾ ਦੋਸ਼ੀ ਕਰਾਰ, 20 ਸਾਲ ਦੀ ਸੁਣਾਈ ਸਜ਼ਾ
Sunday, Mar 02, 2025 - 05:50 PM (IST)

ਫਰੀਦਕੋਟ (ਜਗਦੀਸ਼)-ਇਥੋਂ ਦੇ ਵਿਸ਼ੇਸ਼ ਪੋਕਸੋ ਅਦਾਲਤ ਨੇ ਸਵਾ ਸਾਲ ਪਹਿਲਾਂ ਥਾਣਾ ਜੈਤੋ ਪੁਲਸ ਵੱਲੋਂ ਵਿਆਹ ਦਾ ਝਾਂਸਾ ਦੇ ਕੇ ਨਬਾਲਿਗਾ ਨੂੰ ਲਿਜਾਣ ਦੇ ਮਾਮਲੇ ’ਚ ਨਾਮਜ਼ਦ ਨੌਜਵਾਨ ਨੂੰ ਸਬੂਤਾਂ ਤੇ ਗਵਾਹਾਂ ਦੇ ਆਧਾਰ ’ਤੇ ਦੋਸ਼ੀ ਕਰਾਰ ਦਿੱਤਾ ਹੈ। ਮਾਣਯੋਗ ਅਦਾਲਤ ਨੇ ਦੋਸ਼ੀ ਨੂੰ ਪੋਕਸੋ ਐਕਟ ’ਚ 20 ਸਾਲ ਦੀ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਆਦੇਸ਼ ਦਿੱਤਾ ਹੈ। ਜੁਰਮਾਨਾ ਨਾ ਭਰਨ ਦੀ ਸੂਰਤ ’ਚ ਦੋਸ਼ੀ ਨੂੰ ਤਿੰਨ ਮਹੀਨੇ ਦੀ ਹੋਰ ਕੈਦ ਭੁਗਤਣੀ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਜਾਣਕਾਰੀ ਅਨੁਸਾਰ ਇਸ ਮਾਮਲੇ ’ਚ ਪੀੜਤਾ ਦੇ ਪਿਤਾ ਵੱਲੋਂ 11 ਨਵੰਬਰ 2023 ਨੂੰ ਥਾਣਾ ਜੈਤੋ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਦੀ 13 ਸਾਲਾ ਨਬਾਲਗ ਕੁੜੀ, ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਜੈਤੋ ਵਿਖੇ ਪੜ੍ਹਦੀ ਹੈ। ਮਨਦੀਪ ਸਿੰਘ ਪੁੱਤਰ ਝੰਡੂ ਸਿੰਘ ਵਾਸੀ ਜੈਤੋ ਮਿਤੀ 11 ਅਕਤੂਬਰ 2023 ਨੂੰ ਨਾਬਾਲਿਗ ਕੁੜੀ ਨੂੰ ਮਾੜੀ ਨੀਅਤ ਤੇ ਬਿਨਾਂ ਰਜ਼ਾਮੰਦੀ ਦੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਘਰੋਂ ਕਿੱਧਰੇ ਵਰਗਲਾ ਕੇ ਅਗਵਾ ਕਰ ਕੇ ਲੈ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਸੇਵਾ ਕਰ ਕੇ ਘਰ ਆ ਰਹੇ ਬਜ਼ੁਰਗ ਜੋੜੇ 'ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਹੋਈ ਮੌਤ
ਇਸ ਮਾਮਾਲੇ ’ਚ ਪੁਲਸ ਵੱਲੋਂ 11 ਨਵੰਬਰ 2023 ਨੂੰ ਥਾਣਾ ਜੈਤੋ ’ਚ ਦੋਸ਼ੀ ਮਨਦੀਪ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ’ਚ ਪੀੜਤ ਧਿਰ ਵੱਲੋਂ ਪਬਲਿਕ ਪ੍ਰੋਸੀਕਿਊਟਰ ਸਰਕਾਰੀ ਸੀਨੀਅਰ ਐਡਵੋਕੇਟ ਸੁਰਿੰਦਰ ਸਚਦੇਵਾ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਸਨ, ਜਿਸ ਨੂੰ ਸੁਣਨ ਤੋਂ ਬਾਅਦ ਮਾਣਯੋਗ ਸ਼ੈਸਨ ਜੱਜ ਨਵਜੋਤ ਕੌਰ ਦੀ ਅਦਾਲਤ ਨੇ ਮਨਦੀਪ ਸਿੰਘ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਪੋਕਸੋ ’ਚ 20 ਸਾਲ ਦੀ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨਾ ਜਦੋ ਕਿ ਸਰਕਾਰ ਨੂੰ ਜਿਣਸੀ ਅਪਰਾਧਾ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਵਿਵਸਥਾਵਾਂ ਤਹਿਤ ਪੀੜਤਾ ਨੂੰ 4 ਲੱਖ ਰੁਪਏ ਮੁਆਵਜ਼ਾ ਦੇਣ ਦਾ ਵੀ ਹੁਕਮ, ਤੇ ਜ਼ਿਲ੍ਹਾ ਕਾਨੂੰਨੀ ਸਵਾਵਾਂ ਅਥਾਰਟੀ ਨੂੰ ਇਸ ਸਬੰਧੀ ਕਾਰਵਾਈ ਕਰਨ ਦੀ ਸ਼ਿਫਾਰਸ਼ ਕੀਤੀ ਹੈ। ਮਾਮਲੇ ਦੀ ਸੁਣਵਾਈ ਦੌਰਾਨ ਮਨਦੀਪ ਸਿੰਘ ਪੁੱਤਰ ਝੰਡੂ ਸਿੰਘ ਨੇ ਖੁੱਦ ’ਤੇ ਲੱਗੇ ਦੋਸ਼ਾਂ ਨੂੰ ਨਕਾਰਦੇ ਹੋਏ ਆਪਣੀਆਂ ਦਲੀਲਾਂ ਅਦਾਲਤ ’ਚ ਪੇਸ਼ ਕੀਤੀਆਂ ਸਨ।
ਇਹ ਵੀ ਪੜ੍ਹੋ- ਫੁਕਰੇਬਾਜ਼ੀ 'ਚ ਆਏ ਚਾਰ ਨੌਜਵਾਨਾਂ ਨੂੰ ਪੈਲੇਸ 'ਚ ਫਾਇਰਿੰਗ ਕਰਨੀ ਪਈ ਮਹਿੰਗੀ, ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8