ਸੜਕ ਹਾਦਸੇ ’ਚ ਬਜ਼ੁਰਗ ਦੀ ਮੌਤ
Monday, Mar 17, 2025 - 07:05 PM (IST)

ਜੈਤੋ (ਜਿੰਦਲ)-ਜੈਤੋ-ਦਬੜੀਖਾਨਾ ਰੋਡ ’ਤੇ ਕਿਸੇ ਅਣਪਛਾਤੇ ਵਾਹਨ ਨੇ ਸੜਕ ’ਤੇ ਜਾ ਰਹੇ ਮੋਟਰਸਾਈਕਲ ਸਵਾਰ ਬਜ਼ੁਰਗ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਬਜ਼ੁਰਗ ਦੀ ਮੌਤ ਹੋ ਗਈ। ਮ੍ਰਿਤਕ ਬਜ਼ੁਰਗ ਦੀ ਪਛਾਣ ਮਨੋਹਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕੋਠੇ ਢਿੱਲਵਾਂ ਵਾਲੇ ਵਜੋਂ ਹੋਈ। ਘਟਨਾ ਦੀ ਸੂਚਨਾ ਕਿਸੇ ਰਾਹਗੀਰ ਨੇ ਸਮਾਜ ਸੇਵੀ ਸੰਸਥਾ ਚੜ੍ਹਦੀਕਲ੍ਹਾ ਵੈੱਲਫੇਅਰ ਸੇਵਾ ਸੋਸਾਇਟੀ ਗੰਗਸਰ ਰਜਿ. ਜੈਤੋ ਨੂੰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਰਾਸ਼ਨ ਦੇ ਲੱਖਾਂ ਧਾਰਕਾਂ ਲਈ ਜ਼ਰੂਰੀ ਖ਼ਬਰ, 31 ਮਾਰਚ ਤੱਕ ਕਰ ਲਓ ਇਹ ਕੰਮ ਨਹੀਂ ਤਾਂ...
ਬਜ਼ੁਰਗ ਵਿਅਕਤੀ ਆਪਣੇ ਪਿੰਡ ਕੋਠੇ ਢਿੱਲਵਾਂ ਵਾਲੇ ਤੋਂ ਦਬੜੀਖਾਨਾ ਵੱਲ ਜਾ ਰਿਹਾ ਸੀ। ਅਚਾਨਕ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸੜਕ ’ਤੇ ਡਿੱਗ ਗਿਆ ਅਤੇ ਬਜ਼ੁਰਗ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸੁਸਾਇਟੀ ਦੇ ਪ੍ਰਧਾਨ ਮੀਤ ਸਿੰਘ ਮੀਤਾ, ਸਰਪ੍ਰਸਤ ਗੋਰਾ ਅੋਲਖ, ਚੇਅਰਮੈਨ ਸੰਦੀਪ ਸਿੰਘ, ਅਮਿੰਤ ਮਿੱਤਲ, ਤੁਰੰਤ ਘਟਨਾ ਵਾਲੀ ਥਾਂ ’ਤੇ ਪਹੁੰਚੇ ਤੇ ਨਾਲ ਹੀ ਜੈਤੋ ਦੇ ਥਾਣਾ ਮੁਖੀ ਨੂੰ ਸੂਚਿਤ ਕਰ ਦਿੱਤਾ ਗਿਆ। ਏ. ਐੱਸ. ਆਈ. ਗੁਰਮੁੱਖ ਸਿੰਘ, ਕਾਂਸਟੇਬਲ ਨਛੱਤਰ ਸਿੰਘ ਦੀ ਨਿਗਰਾਨੀ ਹੇਠ ਬਜ਼ੁਰਗ ਵਿਅਕਤੀ ਨੂੰ ਸਿਵਲ ਹਸਪਤਾਲ ਜੈਤੋ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਵੱਡੀ ਮੁਸੀਬਤ 'ਚ ਘਿਰਣਗੇ ਪੰਜਾਬ ਦੇ ਇਸ ਜ਼ਿਲ੍ਹੇ ਦੇ ਲੋਕ! ਅਗਲੇ 6 ਮਹੀਨੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e