ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ, ਪਤਨੀ ਜ਼ਖ਼ਮੀ

Sunday, Nov 12, 2023 - 01:49 PM (IST)

ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ, ਪਤਨੀ ਜ਼ਖ਼ਮੀ

ਜਲਾਲਾਬਾਦ (ਆਦਰਸ਼, ਜਤਿੰਦਰ)–ਬਸਤੀ ਬਾਬਾ ਭੁੰਮਣ ਸ਼ਾਹ ਰੋਡ ਤੋਂ ਪ੍ਰਭਾਤ ਸਿੰਘ ਵਾਲਾ ਉਤਾੜ ਨੂੰ ਜਾਂਦੀ ਲਿੰਕ ਸੜਕ ’ਤੇ ਸ਼ਨੀਵਾਰ ਬੀਤੀ ਦੁਪਹਿਰ ਕੰਬਾਈਨ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਵਿਚ 1 ਵਿਅਕਤੀ ਦੀ ਦਰਦਨਾਕ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ’ਤੇ ਥਾਣਾ ਸਿਟੀ ਜਲਾਲਾਬਾਦ ਦੇ ਏ. ਐੱਸ. ਆਈ. ਸਰੂਪ ਸਿੰਘ ਨੇ ਪੁਲਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪੁੱਜ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਏ. ਐੱਸ. ਆਈ. ਸਰੂਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਲਗਭਗ 2 ਵਜੇ ਦੇ ਕਰੀਬ ਵਿਅਕਤੀ ਜੋਗਿੰਦਰ ਸਿੰਘ ਪੁੱਤਰ ਲਾਭ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਹਿਠਾੜ ਆਪਣੀ ਪਤਨੀ ਵਰਸ਼ਾ ਰਾਣੀ ਦੇ ਨਾਲ ਆਪਣੇ ਪਿੰਡ ਤੋਂ ਜਲਾਲਾਬਾਦ ਨੂੰ ਆ ਰਿਹਾ ਸੀ ਤਾਂ ਰਸਤੇ ’ਚ ਬਣੀ ਪੀਰ ਬਾਬਾ ਦੀ ਦਰਗਾਹ ਦੇ ਕੋਲ ਅਚਾਨਕ ਉਨ੍ਹਾਂ ਦੇ ਮੋਟਰਸਾਈਕਲ ਟੱਕਰ ਹੋਈ ਅਤੇ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਜੋਗਿੰਦਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਉਸ ਦੀ ਪਤਨੀ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਏ. ਐੱਸ. ਆਈ. ਸਰੂਪ ਸਿੰਘ ਨੇ ਕਿਹਾ ਪੁਲਸ ਵਲੋਂ ਕੰਬਾਇਨ ਨੂੰ ਕਬਜ਼ੇ ਲੈ ਲਿਆ ਗਿਆ ਹੈ ਅਤੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਲੁਧਿਆਣਾ 'ਚ ਰੂਹ ਕੰਬਾਊ ਹਾਦਸਾ, 4 ਨੌਜਵਾਨਾਂ ਨੂੰ ਥਾਰ ਨੇ ਕੁਚਲਿਆ, ਬਾਈਕ ਥਾਰ ਹੇਠਾਂ ਫਸੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


author

shivani attri

Content Editor

Related News