ਡਿੱਗੀ ''ਚੋਂ ਮਿਲੀ ਮਜ਼ਦੂਰ ਦੀ ਲਾਸ਼, ਇਲਾਕੇ ''ਚ ਫ਼ੈਲੀ ਸਨਸਨੀ
Thursday, Oct 24, 2024 - 06:21 PM (IST)
![ਡਿੱਗੀ ''ਚੋਂ ਮਿਲੀ ਮਜ਼ਦੂਰ ਦੀ ਲਾਸ਼, ਇਲਾਕੇ ''ਚ ਫ਼ੈਲੀ ਸਨਸਨੀ](https://static.jagbani.com/multimedia/2024_8image_13_21_245958914dead.jpg)
ਅਬੋਹਰ (ਸੁਨੀਲ)- ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਢੀਂਗਾਵਾਲੀ ਵਾਸੀ ਇਕ ਮਜ਼ਦੂਰ ਦੀ ਲਾਸ਼ ਪਿੰਡ ਦੀ ਹੀ ਇਕ ਡਿੱਗੀ ਵਿੱਚ ਤੈਰਦੀ ਹੋਈ ਮਿਲੀ। ਲਾਸ਼ ਨੂੰ ਪੁਲਸ ਨੇ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ। ਜਾਣਕਾਰੀ ਅਨੁਸਾਰ ਮੱਜੂ (35) ਪੁੱਤਰ ਕ੍ਰਿਸ਼ਨ ਲਾਲ ਸ਼ਰਾਬ ਪੀਣ ਦਾ ਆਦੀ ਸੀ ਅਤੇ ਮਿਹਨਤ ਮਜ਼ਦੂਰੀ ਕਰਦਾ ਸੀ।
ਇਹ ਵੀ ਪੜ੍ਹੋ- Positive News: ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਤੁਰੰਤ ਕਰੋ ਇਹ ਕੰਮ
ਬੀਤੀ ਸਵੇਰੇ ਜਦੋਂ ਉਹ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ’ਚ ਓਮ ਪ੍ਰਕਾਸ਼ ਦੇ ਖੇਤ ’ਚ ਜਾ ਰਿਹਾ ਸੀ ਤਾਂ ਅਚਾਨਕ ਨਸ਼ੇ ਦੀ ਹਾਲਤ ਵਿੱਚ ਡਿੱਗੀ 'ਚ ਡਿੱਗ ਪਿਆ। ਇਸ ਦੇ ਬਾਅਦ ਪਰਿਵਾਰ ਵਾਲੇ ਉਸ ਨੂੰ ਭਾਲਦੇ ਰਹੇ ਅਤੇ ਅੱਜ ਦੁਪਹਿਰ ਉਸ ਦੀ ਲਾਸ਼ ਡਿੱਗੀ ਵਿੱਚ ਤੈਰਦੇ ਮਿਲੀ ਤਾਂ ਪਿੰਡ ਵਾਸੀਆਂ ਅਤੇ ਪਰਿਵਾਰ ਵਾਲਿਆਂ ਨੇ ਉਸ ਨੂੰ ਬਾਹਰ ਕੱਢਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ। ਪੱਟੀ ਸਦੀਕ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਪੁਲਸ ਨੇ ਉਸ ਦੇ ਭਰਾ ਚੇਤਰਾਮ ਦੇ ਬਿਆਨਾਂ ’ਤੇ ਬੀਐੱਨਐੱਸ ਦੀ ਧਾਰਾ 194 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ