ਨਸ਼ੇ ਨੇ ਬਰਬਾਦ ਕਰ ਦਿੱਤਾ ਪਰਿਵਾਰ, 6 ਮਹੀਨਿਆਂ ਦੀ ਧੀ ਨੂੰ ਗੋਦੀ ’ਚ ਚੁੱਕ ਧਾਹਾਂ ਮਾਰ ਰੋਈ ਮਾਂ

04/11/2023 2:33:50 PM

ਫਾਜ਼ਿਲਕਾ (ਸੁਖਵਿੰਦਰ ਥਿੰਦ) : ਅਬੋਹਰ 'ਚ ਨਸ਼ੇ ਦੀ ੳਵਰਡੋਜ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸਾਜਨ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਵਿਜੈ ਸੇਠੀ ਨੇ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਸਾਜਨ ਬੀਤੇ ਦਿਨ ਇਹ ਕਹਿ ਕੇ ਘਰੋਂ ਚਲਾ ਗਿਆ ਕਿ ਉਹ ਆਰੀਆ ਨਗਰ ਰਹਿੰਦੇ ਕਿਸੇ ਵਿਅਕਤੀਆਂ ਕੋਲੋ ਪੈਸੇ ਲੈਣ ਚੱਲਾ ਹੈ ਪਰ ਕਾਫ਼ੀ ਸਮਾਂ ਬੀਤ ਜਾਣ ਤੋਂ ਬਾਅਦ ਵੀ ਸਾਜਨ ਘਰ ਨਹੀਂ ਪਰਤਿਆ। ਦੇਰ ਸ਼ਾਮ ਤੱਕ ਵੀ ਸਾਜਨ ਦੇ ਘਰ ਨਾ ਪਰਤਣ 'ਤੇ ਜਦੋਂ ਪਰਿਵਾਰ ਉਸਦੀ ਭਾਲ ਕਰਨ ਨਿਕਲਿਆ ਤਾਂ ਉਨ੍ਹਾਂ ਨੂੰ ਸਾਜਨ ਦੀ ਲਾਸ਼ ਮਿਲੀ। 

ਇਹ ਵੀ ਪੜ੍ਹੋ- ਸੰਗਰੂਰ 'ਚ ਵਾਪਰਿਆ ਭਿਆਨਕ ਹਾਦਸਾ, ਛੁੱਟੀ ਆਏ ਫ਼ੌਜੀ ਦੀ ਹੋਈ ਦਰਦਨਾਕ ਮੌਤ

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਜਿਨ੍ਹਾਂ ਕੋਲ ਸਾਜਨ ਪੈਸੇ ਲੈਣ ਗਿਆ ਸੀ, ਉਹ ਰਿਸ਼ਤੇ 'ਚ ਮਾਮਾ-ਭਾਣਜਾ ਹਨ ਤੇ ਨਸ਼ਾ ਵੇਚਣ ਦਾ ਕਾਰੋਬਾਰ ਕਰਦੇ ਹਨ ਤੇ ਇਸ ਸਬੰਧੀ ਸਾਰੇ ਮਹੁੱਲੇ ਤੋਂ ਇਲਾਵਾ ਪੁਲਸ ਨੂੰ ਵੀ ਪਤਾ ਹੈ। ਦੱਸ ਦੇਈਏ ਕਿ ਮ੍ਰਿਤਕ ਸਾਜਨ ਦਾ ਵਿਆਹ ਡੇਢ ਸਾਲ ਪਹਿਲਾ ਹੋਇਆ ਸੀ ਅਤੇ ਉਸ ਦੀ ਕਰੀਬ 6-7 ਮਹੀਨਿਆਂ ਦੀ ਬੱਚੀ ਹੈ। ਉੱਥੇ ਹੀ ਅਬੋਹਰ ਥਾਣਾ-2 ਦੇ ਅਧਿਕਾਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿਖੇ ਰਖਵਾ ਦਿੱਤੀ ਗਿਆ ਹੈ। ਫਿਲਹਾਲ ਪੁਲਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੁਲਸ ਨੂੰ ਮ੍ਰਿਤਕ ਦੇਹ ਕੋਲ ਕੋਈ ਸਰਿੰਜ ਜਾਂ ਨਸ਼ੇ ਦਾ ਸਾਮਾਨ ਬਰਾਮਦ ਨਹੀਂ ਹੋਇਆ ਹੈ ਪਰ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਹਵਸ ਦੀ ਹੱਦ! 3 ਧੀਆਂ ਦੇ ਪਿਓ ਨੇ ਆਪਣੇ 7 ਸਾਲਾ ਧੀ ਨਾਲ ਕੀਤਾ ਜਬਰ-ਜ਼ਿਨਾਹ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।  

Simran Bhutto

This news is Content Editor Simran Bhutto