ਬੇਸਹਾਰਾ ਪਸ਼ੂ ਦੀ ਟੱਕਰ ਨਾਲ ਵਿਅਕਤੀ ਦੀ ਮੌਤ

10/18/2019 1:24:47 AM

ਨਵਾਂਗਰਾਓਂ, (ਮੁਨੀਸ਼)— ਨਿਊ ਚੰਡੀਗੜ੍ਹ 'ਚ ਅਵਾਰਾ ਪਸ਼ੂ ਟਕਰਾਉਣ ਨਾਲ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਹਰਜੀਤ ਸਿੰਘ (70) ਸਾਲ ਨਿਵਾਸੀ ਚੁਨਾਲੋ ਵਜੋਂ ਹੋਈ ਹੈ। ਐੱਸ. ਐੱਚ. ਓ. ਭਗਵੰਤ ਸਿੰਘ ਨੇ ਦੱਸਿਆ ਕਿ ਨਵਾਂਗਰਾਓਂ ਵਲੋਂ ਵਿਅਕਤੀ ਮੋਟਰਸਾਈਕਲ 'ਤੇ ਕੁਰਾਲੀ ਚੁਨਾਲੋ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਹੁਸ਼ਿਆਰਪੁਰ ਕੋਲ ਪਹੁੰਚਿਆ ਤਾਂ ਸਾਹਮਣੇ ਇਕ ਅਵਾਰਾ ਪਸ਼ੂ ਆ ਗਿਆ, ਜਿਸ ਦੇ ਟਕਰਾਉਣ ਨਾਲ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਲੋਕਾਂ ਦੀ ਸਹਾਇਤਾ ਨਾਲ ਇਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ, ਜਿਥੇ ਉਸ ਦੀ ਇਲਾਜ ਦੌਰਾਨ ਦੇਰ ਰਾਤ ਮੌਤ ਹੋ ਗਈ। ਪੁਲਸ ਵਲੋਂ ਕਾਰਵਾਈ ਕਰਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਗਈ ਹੈ।


KamalJeet Singh

Content Editor

Related News