ਜ਼ਿਆਦਾ ਸ਼ਰਾਬ ਪੀਣ ਨਾਲ ਵਿਅਕਤੀ ਦੀ ਮੌਤ

Sunday, Sep 01, 2019 - 09:13 PM (IST)

ਜ਼ਿਆਦਾ ਸ਼ਰਾਬ ਪੀਣ ਨਾਲ ਵਿਅਕਤੀ ਦੀ ਮੌਤ

ਮੋਗਾ, (ਅਜ਼ਾਦ)- ਵਿਸ਼ਵਰਕਮਾ ਨਗਰ ਮੋਗਾ ਨਿਵਾਸੀ ਰਿਕਸ਼ਾ ਚਾਲਕ ਰਾਜੂ (35) ਦੀ ਮੌਤ ਹੋਣ ਦਾ ਪਤਾ ਲੱਗਾ ਹੈ। ਘਟਨਾ ਦਾ ਪਤਾ ਲੱਗਣ ਤੇ ਫੋਕਲ ਪੁਆਇੰਟ ਪੁਲਸ ਚੌਂਕੀ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਜਾਂਚ ਦੇ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਮਾਜ ਸੇਵਾ ਸੋਸਾਇਟੀ ਵਲੋਂ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ। ਚੌਂਕੀ ਇੰਚਾਰਜ ਨੇ ਕਿਹਾ ਕਿ ਉਸਦੇ ਭਰਾ ਨਿੱਕਾ ਸਿੰਘ ਨੇ ਦੱਸਿਆ ਕਿ ਰਾਜੂ ਕੱਲ ਤੋਂ ਘਰ ਨਹੀਂ ਆਇਆ ਸੀ ਅਤੇ ਉਹ ਕਥਿਤ ਤੌਰ ’ਤੇ ਸ਼ਰਾਬ ਪੀਣ ਦਾ ਆਦੀ ਸੀ, ਜਿਸ ਕਾਰਣ ਉਸਦੀ ਮੌਤ ਹੋਈ ਸੀ। ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ ਜਵੇਗੀ।


author

KamalJeet Singh

Content Editor

Related News