ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ
Sunday, Jul 21, 2019 - 12:58 AM (IST)

ਬਠਿੰਡਾ (ਵਰਮਾ)— ਨਸ਼ੇ ਦੀ ਓਵਰਡੋਜ਼ ਕਾਰਨ ਪੁੱਜਾ ਵਾਲਾ ਮੁਹੱਲਾ ਵਾਸੀ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ। ਸੂਤਰਾਂ ਅਨੁਸਾਰ ਮ੍ਰਿਤਕ ਦੋ ਸਾਲਾਂ ਤੋਂ ਨਸ਼ੇ ਦਾ ਸੇਵਨ ਕਰਦਾ ਸੀ। ਸ਼ੁੱਕਰਵਾਰ ਨਸ਼ੇ ਦੀ ਓਵਰਡੋਜ਼ ਕਾਰਨ ਉਸਦੀ ਅਚਾਨਕ ਹਾਲਤ ਗੰਭੀਰ ਹੋ ਗਈ। ਜਿਸ ਦੌਰਾਨ ਉਸ ਨੂੰ ਮਾਨਸਾ ਰੋਡ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਦੇਰ ਰਾਤ ਉਸਦੀ ਮੌਤ ਹੋ ਗਈ। ਪਰਿਵਾਰ ਵਾਲਿਆਂ ਵਲੋਂ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ਕਰਵਾਈ ਗਈ।