ਸੜਕ ਹਾਦਸੇ ''ਚ ਵਿਅਕਤੀ ਦੀ ਮੌਤ

08/23/2019 7:15:43 PM

ਪਟਿਆਲਾ (ਬਲਜਿੰਦਰ)— ਥਾਣਾ ਸਨੌਰ ਅਧੀਨ ਪੈਂਦੇ ਪਿੰਡ ਮੰਡੀ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਮ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਬਲਕਾਰ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਕੋਟਲਾ ਗਹਿਰੂ ਨੇ ਪੁਲਸ ਨੂੰ ਸ਼ਿਕਾਇਤ ਕਰਦਿਆਂ ਦੱਸਿਆ ਕਿ ਉਸ ਦਾ ਭਰਾ ਮੋਟਰਸਾਈਕਲ 'ਤੇ ਜਾ ਰਿਹਾ ਸੀ ਤੇ ਜਦੋਂ ਉਹ ਪਿੰਡ ਮੰਡੀ ਨਜ਼ਦੀਕ ਪਹੁੰਚਿਆ ਤਾਂ ਤੇਜ਼ ਰਫਤਾਰ ਮੋਟਰਸਾਈਕਲ ਚਾਲਕ ਨੇ ਉਸ ਦੇ ਮੋਟਰਸਾਈਕਲ 'ਚ ਟੱਕਰ ਮਾਰੀ ਦਿੱਤੀ। ਇਸ ਦੌਰਾਨ ਉਸ ਦੇ ਭਰਾ ਦੀ ਮੌਤ ਹੋ ਗਈ। ਥਾਣਾ ਸਨੌਰ ਦੀ ਪੁਲਸ ਨੇ ਉਕਤ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਮੋਟਰਸਾਈਕਲ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


KamalJeet Singh

Content Editor

Related News