ਟਰਾਲੇ ਦੀ ਲਪੇਟ ''ਚ ਆਈ ਕਾਰ, ਇਕ ਦੀ ਮੌਤ

10/15/2019 7:44:36 PM

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)— ਕਾਰ ਤੇ ਟਰਾਲੇ ਦੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ 2 ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹਨ।
ਘਟਨਾ ਦੀ ਜਾਣਕਾਰੀ ਦਿੰਦਿਆਂ ਕਾਰ ਚਾਲਕ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਲੁਧਿਆਣਾ ਤੋਂ ਮਾਨਸਾ ਵੱਲ 4 ਜਣੇ ਗੱਡੀ 'ਚ ਸਵਾਰ ਹੋ ਕੇ ਜਾ ਰਹੇ ਸੀ ਜਦੋਂ ਉਹ ਬਰਨਾਲਾ ਨੇੜੇ ਰਾਏਕੋਟ ਰੋਡ 'ਤੇ ਪੁੱਜੇ ਤਾਂ ਇਕ ਟਰਾਲੇ ਨੇ ਉਨ੍ਹਾਂ ਦੀ ਕਾਰ 'ਚ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਸਵਾਰ ਬਿੱਟੂ ਵਾਸੀ ਲੁਧਿਆਣਾ ਦੀ ਮੌਤ ਹੋ ਗਈ ਜਦੋਂਕਿ ਖੈਰਾਤੀ ਲਾਲ ਤੇ ਹਰੀਸ਼ ਕੁਮਾਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਟਰਾਲਾ ਚਾਲਕ ਟਰਾਲੇ ਨੂੰ ਛੱਡ ਕੇ ਫਰਾਰ ਹੋ ਗਿਆ। ਜ਼ਖਮੀ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ 'ਚ ਦਾਖਲ ਕਰਵਾਇਆ ਗਿਆ।

KamalJeet Singh

This news is Content Editor KamalJeet Singh