ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

01/19/2020 8:07:21 PM

ਫਿਰੋਜ਼ਪੁਰ, (ਕੁਮਾਰ,ਮਲਹੋਤਰਾ)— ਪਿੰਡ ਕਟੋਰਾ ਨੇੜੇ ਇਕ ਮੋਟਰਸਾਈਕਲ ਤੇ ਕਾਰ ਵਿਚਾਲੇ ਹੋਏ ਦੌਰਾਨ ਜ਼ਖਮੀ ਹੋਏ ਮੋਟਰਸਾਈਕਲ ਚਾਲਕ ਦੀ ਇਲਾਜ ਦੌਰਾਨ ਹਸਪਤਾਲ 'ਚ ਮੌਤ ਹੋ ਗਈ। ਇਸ ਹਾਦਸੇ ਸਬੰਧੀ ਥਾਣਾ ਆਰਿਫ ਕੇ ਦੀ ਪੁਲਸ ਨੇ ਕਾਰ ਚਾਲਕ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਮੁੱਦਈ ਰਣਜੀਤ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਕਟੋਰਾ ਨੇ ਦੱਸਿਆ ਕਿ ਉਹ ਆਪਣੇ ਪਿਤਾ ਭਗਵਾਨ ਸਿੰਘ (60) ਨਾਲ ਮੋਟਰਸਾਈਕਲ 'ਤੇ ਪਿੰਡ ਕਟੋਰਾ ਨੂੰ ਆ ਰਿਹਾ ਸੀ। ਜਦੋਂ ਉਹ ਢਾਣੀ ਪ੍ਰੀਤਮ ਸਿੰਘ ਕੋਲ ਪੁੱਜੇ ਤਾਂ ਆਰਿਫ ਕੇ ਸਾਈਡ ਤੋਂ ਤੇਜ਼ ਰਫਤਾਰ ਤੇ ਲਾਪਰਵਾਹੀ ਨਾਲ ਆ ਰਹੀ ਕਾਰਨ ਨੇ ਉਨ੍ਹਾਂ ਦੇ ਮੋਟਰਸਾਈਕਲ 'ਚ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮੁੱਦਈ ਦਾ ਪਿਤਾ ਭਗਵਾਨ ਸਿੰਘ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਦਸਮੇਸ਼ ਹਸਪਤਾਲ ਫਿਰੋਜ਼ਪੁਰ 'ਚ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਅਧਿਕਾਰੀ ਏ. ਐੱਸ. ਆਈ. ਰਮੇਸ਼ ਮਸੀਹ ਨੇ ਦੱਸਿਆ ਕਿ ਨਾਮਜ਼ਦ ਕਾਰ ਚਲਾਕ ਖਿਲਾਫ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

KamalJeet Singh

This news is Content Editor KamalJeet Singh