ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

02/15/2020 7:26:35 PM

ਖਰੜ, (ਅਮਰਦੀਪ, ਰਣਬੀਰ, ਸ਼ਸ਼ੀ)— ਖਰੜ 'ਚ ਖਾਨਪੁਰ ਜੰਕਸ਼ਨ ਵਿਖੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਪਿੰਡ ਬੀਰ ਕਲਾਂ ਜ਼ਿਲਾ ਸੰਗਰੂਰ ਨੇ ਦੱਸਿਆ ਕਿ ਉਸ ਦਾ ਭਰਾ ਸੁਖਵਿੰਦਰ ਸਿੰਘ ਬਤੌਰ ਇੰਜੀਨੀਅਰ ਚੀਮਾ ਬੁਆਇਲਰਜ਼ ਕੁਰਾਲੀ ਵਿਖੇ ਨੌਕਰੀ ਕਰਦਾ ਸੀ ਤੇ ਜਦੋਂ ਉਸ ਦਾ ਭਰਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਖਰੜ ਤੋਂ ਵਾਪਸ ਕੁਰਾਲੀ ਜਾ ਰਿਹਾ ਸੀ ਤਾਂ ਖਾਨਪੁਰ ਜੰਕਸ਼ਨ 'ਤੇ ਇਕ ਕਾਰ ਚਾਲਕ ਨੇ ਤੇਜ਼ ਰਫਤਾਰ ਤੇ ਅਣਗਹਿਲੀ ਨਾਲ ਕਾਰ ਮੋਟਰਸਾਈਕਲ 'ਚ ਟੱਕਰ ਮਾਰ ਦਿੱਤੀ। ਜਿਸ ਨਾਲ ਸੁਖਵਿੰਦਰ ਸਿੰਘ ਸੜਕ 'ਤੇ ਡਿੱਗ ਪਿਆ। ਫੱਟੜ ਹੋਏ ਸੁਖਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਖਰੜ ਲਿਆਂਦਾ ਜਿੱਥੇ ਡਾਕਟਰ ਨੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ। ਇਲਾਜ ਦੌਰਾਨ ਜ਼ਖਮੀ ਵਿਅਕਤੀ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਮੌਤ ਹੋ ਗਈ। ਪੁਲਸ ਨੇ ਅਣਪਛਾਤੇ ਡਰਾਇਵਰ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


KamalJeet Singh

Content Editor

Related News