ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ
Saturday, May 23, 2020 - 09:25 PM (IST)

ਪਟਿਆਲਾ, (ਬਲਜਿੰਦਰ)— ਸ਼ਹਿਰ ਦੇ ਨਾਭਾ ਰੋਡ 'ਤੇ ਦੇਰ ਸ਼ਾਮ ਇਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਵਦੋਂ ਹੋਈ। ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ ਦੇਵੀ ਰਾਮ ਨੇ ਦੱਸਿਆ ਕਿ ਸੰਦੀਪ ਕੁਮਾਰ ਸਰਕਾਰੀ ਆਯੁਰਵੈਦਿਕ ਕਾਲਜ 'ਚ ਨੌਕਰੀ ਕਰਦਾ ਸੀ ਤੇ ਸ਼ਨੀਵਾਰ ਮੋਟਰਸਾਇਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਅਚਾਨਕ ਮੋਟਰਸਾਇਕਲ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸਾ ਕਿਵੇਂ ਹੋਇਆ ਇਸ ਬਾਰੇ ਕੋਈ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ ਪਰ ਇਸ ਹਾਦਸੇ 'ਚ ਸੰਦੀਪ ਕੁਮਾਰ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।