ਅਸਮਾਨੀ ਬਿਜਲੀ ਡਿੱਗਣ ਨਾਲ ਵਿਅਕਤੀ ਦੀ ਮੌਤ

02/20/2020 7:17:04 PM

ਫਤਿਹਗੜ੍ਹ ਸਾਹਿਬ, (ਜੱਜੀ)— ਪਿੰਡ ਬਾਗ ਸਿੰਕਦਰ ਦੇ ਇਕ ਵਿਅਕਤੀ 'ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਪਾਲ ਸਿੰਘ ਵਾਸੀ ਪਿੰਡ ਬਾਗ ਸਿਕੰਦਰ ਨੇ ਦੱਸਿਆ ਕਿ ਉਸਦਾ ਭਰਾ ਨਛੱਤਰ ਸਿੰਘ 47 ਸਾਲ ਖੇਤਾਂ 'ਚ ਕੰਮ ਕਰ ਰਿਹਾ ਸੀ ਤੇ ਸ਼ਾਮ 4 ਵਜੇ ਦੇ ਕਰੀਬ ਅਸਮਾਨੀ ਬਿਜਲੀ ਉਸ 'ਤੇ ਡਿੱਗ ਪਈ। ਜਿਸ ਦੌਰਾਨ ਉਸਦੀ ਮੌਤ ਹੋ ਗਈ। ਨਛੱਤਰ ਸਿੰਘ ਜੋ ਕਿ ਮਜ਼ਦੂਰੀ ਕਰਦਾ ਸੀ ਤੇ ਉਸਦੀ ਪਤਨੀ ਵੀ ਗੂੰਗੀ ਹੈ, ਉਸਦਾ ਇਕ ਪੁੱਤਰ ਹੈ। ਇਸ ਮੌਕੇ ਸਾਬਕਾ ਸਰਪੰਚ ਹਰਭਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਨਛੱਤਰ ਸਿੰਘ ਦੇ ਪਰਿਵਾਰ ਦੀ ਆਰਥਿਕ ਤੌਰ 'ਤੇ ਮਦਦ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਫਤਿਹਗੜ੍ਹ ਸਾਹਿਬ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ। ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਨਛੱਤਰ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੇ ਮੌਰਚਰੀ ਰੂਮ 'ਚ ਰੱਖਵਾ ਦਿੱਤਾ ਹੈ।


KamalJeet Singh

Content Editor

Related News