ਨਸ਼ੇ ਦੀ ਓਵਰਡੋਜ਼ ਨਾਲ ਹੋਈ ਨੌਜਵਾਨ ਦੀ ਮੌਤ, ਨਸ਼ੇੜੀ ਦੋਸਤਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

Thursday, Dec 28, 2023 - 01:35 AM (IST)

ਨਸ਼ੇ ਦੀ ਓਵਰਡੋਜ਼ ਨਾਲ ਹੋਈ ਨੌਜਵਾਨ ਦੀ ਮੌਤ, ਨਸ਼ੇੜੀ ਦੋਸਤਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਲੁਧਿਆਣਾ (ਰਾਜ)- ਰਾਮਗੜ੍ਹ ਰੋਡ ’ਤੇ ਸਥਿਤ ਗੈਸ ਏਜੰਸੀ ਦੇ ਪਿਛਲੇ ਪਾਸੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਇਸ ਮਾਮਲੇ 'ਚ ਖੁਲਾਸਾ ਹੋਇਆ ਹੈ ਕਿ ਨੌਜਵਾਨ ਪ੍ਰਦੀਪ ਦੀ ਮੌਤ ਨਸ਼ਾ ਓਵਰਡੋਜ਼ ਨਾਲ ਹੋਈ ਸੀ। ਇਸ ਮਾਮਲੇ ’ਚ ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਉਸ ਦੇ ਜੀਜਾ ਸਤੀਸ਼ ਕੁਮਾਰ ਦੀ ਸ਼ਿਕਾਇਤ ’ਤੇ ਮ੍ਰਿਤਕ ਦੇ ਦੋਸਤ ਸੁਖਚੈਨ ਸਿੰਘ ਅਤੇ ਵਰਿੰਦਰ ਕੁਮਾਰ ਦੇ ਖਿਲਾਫ ਕੇਸ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।

ਇਹ ਵੀ ਪੜ੍ਹੋ- 15 ਸਾਲਾ ਨੌਜਵਾਨ ਨੇ 8 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ, ਮੁਲਜ਼ਮ ਦੀ ਮਾਂ ਕੋਲ ਟਿਊਸ਼ਨ ਪੜ੍ਹਦੀ ਸੀ ਬੱਚੀ

ਐੱਸ.ਐੱਚ.ਓ. ਅਮਨਦੀਪ ਸਿੰਘ ਨੇ ਦੱਸਿਆ ਕਿ 16 ਨਵੰਬਰ ਨੂੰ ਪੁਲਸ ਨੂੰ ਇਕ ਲਾਸ਼ ਰਾਮਗੜ੍ਹ ਦੇ ਨੇੜਿਓਂ ਮਿਲੀ ਸੀ। ਲਾਵਾਰਿਸ ਲਾਸ਼ ਦੀ ਪਛਾਣ ਬਾਅਦ ’ਚ ਪ੍ਰਦੀਪ ਰਾਏ ਵਜੋਂ ਹੋਈ। ਪੁਲਸ ਨੇ ਉਸ ਸਮੇਂ 174 ਦੀ ਕਾਰਵਾਈ ਕਰਨ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀ।

ਇਹ ਵੀ ਪੜ੍ਹੋ- ਭਰਾ ਦੇ ਜਨਮਦਿਨ ਲਈ ਕੇਕ ਲੈਣ ਗਈ ਕੁੜੀ ਬਣ ਗਈ ਲੁਟੇਰਿਆਂ ਦਾ ਸ਼ਿਕਾਰ, ਖੋਹ ਲਏ ਮੋਬਾਇਲ ਤੇ ਨਕਦੀ

ਸਤੀਸ਼ ਨੇ ਪੁਲਸ ਨੂੰ ਦੱਸਿਆ ਕਿ ਪ੍ਰਦੀਪ ਆਖਰੀ ਵਾਰ ਸੁਖਚੈਨ ਅਤੇ ਵਰਿੰਦਰ ਦੇ ਨਾਲ ਗਿਆ ਸੀ। ਤਿੰਨੇ ਨਸ਼ਾ ਕਰਨ ਦੇ ਆਦੀ ਸਨ ਅਤੇ ਮੁਲਜ਼ਮਾਂ ਨੇ ਉਸ ਨੂੰ ਨਸ਼ੇ ਦੀ ਓਵਰਡੋਜ਼ ਦੇ ਦਿੱਤੀ ਸੀ, ਜਿਸ ਦੇ ਬਾਅਦ ਉਸ ਦੀ ਹਾਲਤ ਖ਼ਰਾਬ ਹੋ ਗਈ ਅਤੇ ਉਸ ਦੀ ਮੌਤ ਹੋ ਗਈ ਸੀ। ਮੁਲਜ਼ਮਾਂ ਨੇ ਪ੍ਰਦੀਪ ਦੀ ਲਾਸ਼ ਖੁਰਦ-ਬੁਰਦ ਕਰਨ ਦੀ ਨੀਅਤ ਨਾਲ ਝਾੜੀਆਂ ’ਚ ਸੁੱਟ ਦਿੱਤੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News