ਗਲਤੀ ਨਾਲ ਜ਼ਹਿਰੀਲੀ ਦਵਾਈ ਪੀਣ ਕਾਰਨ ਵਿਅਕਤੀ ਦੀ ਮੌਤ
Monday, Aug 18, 2025 - 07:01 PM (IST)

ਮੋਗਾ (ਆਜ਼ਾਦ)-ਪੁਲਸ ਚੌਂਕੀ ਕਿਸ਼ਨਪੁਰਾ ਕਲਾਂ ਦੇ ਇੰਚਾਰਜ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਚ ਸੇਵਾ ਕਰਨ ਲਈ ਆਪਣੇ ਭਾਈ ਕੋਲ ਆਏ ਦਵਿੰਦਰ ਸਿੰਘ (40) ਨਿਵਾਸੀ ਪਿੰਡ ਸ਼ੇਰਪੁਰ ਕਲਾਂ ਜਗਰਾਉਂ ਦੀ ਕਥਿਤ ਤੌਰ ’ਤੇ ਗਲਤੀ ਨਾਲ ਜ਼ਹਿਰੀਲੀ ਦਵਾਈ ਪੀਣ ਕਰਕੇ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਨੇ ਦੱਸਿਆ ਦਵਿੰਦਰ ਸਿੰਘ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ, ਜਿਸ ਦੀ ਹਾਲਤ ਖ਼ਰਾਬ ਹੋਣ ’ਤੇ ਉਸ ਨੂੰ ਜਗਰਾਉਂ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ: ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ 2 ਨੌਜਵਾਨਾਂ ਨਾਲ ਵੱਡਾ ਹਾਦਾਸਾ, ਇੰਝ ਆਵੇਗੀ ਮੌਤ ਕਦੇ ਸੋਚਿਆ ਨਾ ਸੀ
ਇਸ ਸਬੰਧ ਵਿਚ ਮ੍ਰਿਤਕ ਦੀ ਪਤਨੀ ਹਰਦੀਪ ਕੌਰ ਦੇ ਬਿਆਨਾਂ ’ਤੇ ਅਧੀਨ ਧਾਰਾ 194 ਤਹਿਤ ਕਾਰਵਾਈ ਕਰਨ ਦੇ ਬਾਅਦ ਅੱਜ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕੀਤਾ ਗਿਆ। ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਦੇ ਬਾਅਦ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ।
ਇਹ ਵੀ ਪੜ੍ਹੋ: ਸੋਮਵਾਰ ਨੂੰ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਸਕੂਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e