ਟ੍ਰੇਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ

Thursday, May 07, 2026 - 02:59 PM (IST)

ਟ੍ਰੇਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ

ਅਬੋਹਰ (ਸੁਨੀਲ)-ਅਬੋਹਰ ਸੀਤੋ ਰੋਡ ਰੇਲਵੇ ਕ੍ਰਾਸਿੰਗ ਨੇੜੇ ਬੀਤੀ ਦੇਰ ਰਾਤ ਇਕ ਅਣਪਛਾਤੇ ਨੌਜਵਾਨ ਦੀ ਟ੍ਰੇਨ ਦੀ ਲਪੇਟ ’ਚ ਆਉਣ ਨਾਲ ਮੌਤ ਹੋ ਗਈ। ਜੀ. ਆਰ. ਪੀ. ਅਬੋਹਰ ਪੁਲਸ ਨੇ ਉਸ ਦੀ ਲਾਸ਼ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਰਾਹੀਂ ਪਛਾਣ ਅਤੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਰਖਵਾਈ ਹੈ।

ਜਾਣਕਾਰੀ ਅਨੁਸਾਰ ਜੀ. ਆਰ. ਪੀ. ਪੁਲਸ ਨੂੰ ਸੂਚਨਾ ਮਿਲੀ ਕਿ ਬੀਤੀ ਦੇਰ ਰਾਤ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਸੀਤੋ ਰੋਡ ਕ੍ਰਾਸਿੰਗ ਤੋਂ ਲਗਭਗ 100 ਮੀਟਰ ਦੀ ਦੂਰੀ ’ਤੇ ਪਈ ਹੈ। ਉਸ ਦੀ ਮੌਤ ਬੀਤੀ ਦੇਰ ਰਾਤ ਟ੍ਰੇਨ ਦੀ ਲਪੇਟ ’ਚ ਆਉਣ ਨਾਲ ਹੋਈ ਸੀ ਅਤੇ ਉਸ ਦਾ ਸਾਈਕਲ ਵੀ ਸੂਰਜ ਨਗਰੀ ਨੂੰ ਜਾਣ ਵਾਲੀ ਸੜਕ ’ਤੇ ਥੋੜ੍ਹੀ ਦੂਰੀ ’ਤੇ ਖੜ੍ਹਾ ਸੀ।

PunjabKesari

ਇਹ ਵੀ ਪੜ੍ਹੋ: Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ ਕਰਵਾਉਣ 'ਤੇ...

ਸੂਚਨਾ ਮਿਲਣ ’ਤੇ ਜੀ. ਆਰ. ਪੀ. ਇੰਸਪੈਕਟਰ ਸਤੀਸ਼ ਕੁਮਾਰ ਅਤੇ ਅਜੀਤ ਸਿੰਘ ਪੁਲਸ ਟੀਮ ਨਾਲ ਮੌਕੇ ’ਤੇ ਪਹੁੰਚੇ ਅਤੇ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਦੀ ਸਹਾਇਤਾ ਨਾਲ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ। ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਪਰ ਅਜੇ ਤੱਕ ਉਸਦੀ ਪਛਾਣ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News