ਭਾਖੜਾ ਨਹਿਰ ''ਚੋਂ ਮਿਲੀ ਲਾਸ਼, ਇਲਾਕੇ ''ਚ ਫੈਲ ਗਈ ਸਨਸਨੀ
Thursday, Mar 06, 2025 - 07:23 PM (IST)

ਫਤਹਿਗੜ੍ਹ ਸਾਹਿਬ (ਜੱਜੀ)- ਥਾਣਾ ਸਰਹਿੰਦ ਪੁਲਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਿੰਡ ਆਦਮਪੁਰ ਨੇੜੇ ਭਾਖੜਾ ਨਹਿਰ ’ਚੋਂ ਮਿਲੀ ਹੈ, ਜਿਸ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਿੰਦ ਦੇ ਸਬ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਪਿੰਡ ਆਦਮਪੁਰ ਨੇੜੇ ਭਾਖੜਾ ਨਹਿਰ ’ਚੋਂ ਲਗਭਗ 30 ਸਾਲਾ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਨੂੰ ਗੋਤਾਖੋਰਾਂ ਦੀ ਮਦਦ ਨਾਲ ਕੱਢ ਕੇ ਸਿਵਲ ਹਸਪਤਾਲ ਦੇ ਫਤਹਿਗੜ੍ਹ ਸਾਹਿਬ ਦੇ ਮੋਰਚਰੀ ਰੂਮ ’ਚ ਰਖਵਾ ਦਿੱਤਾ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਐਨਾ ਤਸ਼ੱਦਦ ! ਤੌਬਾ-ਤੌਬਾ, ਔਰਤ ਦੇ ਪੈਰਾਂ 'ਚ ਠੋਕੀਆਂ ਕਿੱਲਾਂ, ਦਿੱਤੀ ਬੇਰਹਿਮ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e