ਟਰੈਕਟਰ ਦੀ ਲਪੇਟ ''ਚ ਆਉਣ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ, ਚਾਲਕ ਖ਼ਿਲਾਫ਼ ਮਾਮਲਾ ਦਰਜ

Monday, Nov 16, 2026 - 07:44 PM (IST)

ਟਰੈਕਟਰ ਦੀ ਲਪੇਟ ''ਚ ਆਉਣ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ, ਚਾਲਕ ਖ਼ਿਲਾਫ਼ ਮਾਮਲਾ ਦਰਜ

ਮੋਗਾ (ਆਜ਼ਾਦ)- ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਵਾਂਦਰ ਵਿੱਚ ਤੇਜ਼ ਰਫ਼ਤਾਰ ਟਰੈਕਟਰ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਬੂਟਾ ਸਿੰਘ ਵਾਸੀ ਪਿੰਡ ਵਾਂਦਰ ਦੇ ਗੰਭੀਰ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਪਿਆ। 

ਇਸ ਸਬੰਧੀ ਪੁਲਸ ਨੇ ਟਰੈਕਟਰ ਚਾਲਕ ਨਾਮਦੇਵ ਸਿੰਘ ਵਾਸੀ ਪਿੰਡ ਵਾਂਦਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਬੂਟਾ ਸਿੰਘ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਹ ਬੀਤੀ 6 ਨਵੰਬਰ ਨੂੰ ਨਾਮਦੇਵ ਸਿੰਘ ਨਾਲ ਉਸ ਦੇ ਖੇਤ ਵਿੱਚ ਕਣਕ ਦੀ ਬਿਜਾਈ ਕਰਨ ਲਈ ਗਿਆ ਸੀ। 

ਇਹ ਵੀ ਪੜ੍ਹੋ: ਪੰਜਾਬ ਦੀ ਇਹ ਸਬਜ਼ੀ ਮੰਡੀ ਬਣੀ ਜੰਗ ਦਾ ਮੈਦਾਨ! 2 ਧਿਰਾਂ ਵਿਚਾਲੇ ਖ਼ੂਨੀ ਝੜਪ

ਸ਼ਾਮ ਸਮੇਂ ਨਾਮਦੇਵ ਸਿੰਘ ਨੇ ਉਸ ਨੂੰ ਸਿਗਰਟ ਲੈਣ ਲਈ ਭੇਜ ਦਿੱਤਾ। ਜਦੋਂ ਉਹ ਸਿਗਰਟ ਲੈ ਕੇ ਆਪਣੇ ਮੋਟਰਸਾਈਕਲ ’ਤੇ ਵਾਪਸ ਖੇਤ ਵੱਲ ਜਾ ਰਿਹਾ ਸੀ ਤਾਂ ਕਥਿਤ ਮੁਲਜ਼ਮ ਨੇ ਆਪਣਾ ਟਰੈਕਟਰ ਲਾਪਰਵਾਹੀ ਨਾਲ ਚਲਾਉਂਦਿਆਂ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਕਥਿਤ ਮੁਲਜ਼ਮ ਟਰੈਕਟਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਜਾਂਚ ਅਧਿਕਾਰੀ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਟਲੀ ਵੱਡੀ ਵਾਰਦਾਤ! ਗੈਂਗਸਟਰਾਂ ਦੇ ਗੁਰਗੇ ਹਥਿਆਰਾਂ ਸਮੇਤ ਗ੍ਰਿਫ਼ਤਾਰ


author

shivani attri

Content Editor

Related News