14 ਸਾਲਾ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਗੁਆਂਢੀ ਨੇ ਘਰੋਂ ਭਜਾਇਆ, ਪੁਲਸ ਨੇ ਕੀਤਾ ਮਾਮਲਾ ਦਰਜ
Wednesday, Sep 18, 2024 - 03:11 AM (IST)
ਲੁਧਿਆਣਾ (ਅਨਿਲ) : ਥਾਣਾ ਮਿਹਰਬਾਨ ਦੀ ਪੁਲਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਲਿਜਾਣ ਦੇ ਮਾਮਲੇ 'ਚ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਪਰਮਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਚਾਹ ਦੀ ਦੁਕਾਨ ਚਲਾਉਂਦਾ ਹੈ ਅਤੇ ਉਨ੍ਹਾਂ ਦੇ ਮੁਹੱਲੇ 'ਚ ਰਹਿਣ ਵਾਲਾ ਉਨ੍ਹਾਂ ਦਾ ਗੁਆਂਢੀ ਉਨ੍ਹਾਂ ਦੇ ਘਰ ਆਉਂਦਾ ਰਹਿੰਦਾ ਸੀ।
ਇਹ ਵੀ ਪੜ੍ਹੋ- ਕਿਸਮਤ ਹੋਵੇ ਤਾਂ ਅਜਿਹੀ ; 24 ਘੰਟੇ 'ਚ 2 ਵਾਰ ਨਿਕਲੀ ਲਾਟਰੀ, ਫ਼ਿਰ ਵੀ ਚਿਹਰੇ 'ਤੇ ਛਾਈ ਉਦਾਸੀ, ਜਾਣੋ ਵਜ੍ਹਾ
ਬੀਤੀ 14 ਸਤੰਬਰ ਨੂੰ ਉਸ ਦੀ 14 ਸਾਲ ਦੀ ਨਾਬਾਲਗ ਲੜਕੀ ਘਰ ਤੋਂ ਸ਼ਾਮ 5 ਵਜੇ ਦੁਕਾਨ ’ਤੇ ਸਾਮਾਨ ਲੈਣ ਗਈ ਸੀ, ਜਿਸ ਤੋਂ ਬਾਅਦ ਉਸ ਦੀ ਲੜਕੀ ਘਰ ਵਾਪਸ ਨਹੀਂ ਆਈ। ਉਨ੍ਹਾਂ ਨੇ ਆਪਣੇ ਪੱਖ ਤੋਂ ਕੁੜੀ ਨੂੰ ਲੱਭਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਕਿਤੇ ਨਹੀਂ ਮਿਲੀ, ਇਸ ਤੋਂ ਬਾਅਦ ਉਸ ਨੂੰ ਪਤਾ ਲੱਗਿਆ ਕਿ ਉਸ ਦੇ ਗੁਆਂਢ ’ਚ ਆਉਣ ਵਾਲੇ ਨੌਜਵਾਨ ਮੁਹੰਮਦ ਸ਼ਹਾਬੁਦੀਨ ਪੁੱਤਰ ਮੁਹੰਮਦ ਖਲੀਲ ਵਾਸੀ ਬਿਹਾਰ ਹਾਲ ਵਾਸੀ ਹਰਕ੍ਰਿਸ਼ਨ ਵਿਹਾਰ ਉਸ ਦੀ ਲੜਕੀ ਨੂੰ ਵਿਆਹ ਕਰਨ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ।
ਇਹ ਵੀ ਪੜ੍ਹੋ- ਆਸਟ੍ਰੇਲੀਆ 'ਚ 150 ਪ੍ਰਾਈਵੇਟ ਕਾਲਜਾਂ ਨੂੰ ਲੱਗੇ 'ਤਾਲੇ', ਪੰਜਾਬੀਆਂ ਸਣੇ ਸੈਂਕੜੇ ਭਾਰਤੀ ਵਿਦਿਆਰਥੀਆਂ 'ਤੇ ਡਿੱਗੀ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e