ਗਣਪਤੀ ਵਿਸਰਜਨ ਕਰ ਕੇ ਵਾਪਸ ਆ ਰਹੇ ਬਾਈਕ ਸਵਾਰ ਨੌਜਵਾਨ ਦੀ ਹਾਦਸੇ ’ਚ ਮੌਤ

Saturday, Sep 30, 2023 - 12:57 PM (IST)

ਗਣਪਤੀ ਵਿਸਰਜਨ ਕਰ ਕੇ ਵਾਪਸ ਆ ਰਹੇ ਬਾਈਕ ਸਵਾਰ ਨੌਜਵਾਨ ਦੀ ਹਾਦਸੇ ’ਚ ਮੌਤ

ਲੁਧਿਆਣਾ (ਅਨਿਲ) : ਥਾਣਾ ਲਾਡੋਵਾਲ ਦੇ ਅਧੀਨ ਆਉਂਦੇ 'ਹਾਰਡੀਜ਼ ਵਰਲਡ' ਕੋਲ ਪਿੰਡ ਫਤਿਹਪੁਰ ਗੁੱਜਰਾਂ ਦੇ ਮੋੜ ’ਤੇ ਬੀਤੀ ਰਾਤ ਸਤਲੁਜ ਦਰਿਆ ਤੋਂ ਗਣਪਤੀ ਦੀ ਮੂਰਤੀ ਵਿਸਰਜਨ ਕਰ ਕੇ ਵਾਪਸ ਘਰ ਜਾ ਰਹੇ ਬਾਈਕ ਸਵਾਰ ਨੌਜਵਾਨ ਨੂੰ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਹਾਲਤ ’ਚ ਨੌਜਵਾਨ ਨੂੰ ਉਸ ਦੇ ਸਾਥੀਆਂ ਨੇ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਨੌਜਵਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਸਿਆਸਤ ਦੀ ਲੜਾਈ : ਪਾਰਟੀ ਵਿਸ਼ੇਸ਼ 'ਚ ਲੰਬੇ ਸਮੇਂ ਲਈ ਸ਼ਾਹ-ਸਵਾਰ ਬਣਨਾ ਟੇਢੀ ਖੀਰ

ਥਾਣੇਦਾਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ (28) ਪੁੱਤਰ ਸੂਰਤ ਸਿੰਘ ਨਿਵਾਸੀ ਜੀ. ਕੇ. ਅਸਟੇਟ ਭਾਮੀਆਂ ਖੁਰਦ ਵਜੋਂ ਕੀਤੀ ਗਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਨੂੰ ਮਨਦੀਪ ਸਿੰਘ ਆਪਣੇ ਸਾਥੀਆਂ ਸਮੇਤ ਸਤਲੁਜ ਦਰਿਆ ’ਤੇ ਮੂਰਤੀ ਵਿਸਰਜਨ ਕਰਨ ਆਇਆ ਸੀ। ਜਦੋਂ ਉਹ ਆਪਣੇ ਸਾਥੀਆਂ ਨਾਲ ਵਾਪਸ ਘਰ ਜਾ ਰਿਹਾ ਸੀ ਤਾਂ ਉਸ ਦੇ ਅੱਗੇ ਟਰਾਲੀ ਦੇ ਪਿੱਛੇ ਉੱਚੀ ਆਵਾਜ਼ ਵਿਚ ਡੀ. ਜੇ. ਵੱਜ ਰਿਹਾ ਸੀ ਅਤੇ ਉਹ ਆਪਣੇ ਬਾਈਕ ’ਤੇ ਪਿੱਛੇ-ਪਿੱਛੇ ਜਾ ਰਿਹਾ ਸੀ ਕਿ ਅਚਾਨਕ ਤੇਜ਼ ਰਫਤਾਰ ਕੈਂਟਰ ਚਾਲਕ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ।
ਪੁਲਸ ਨੇ ਮ੍ਰਿਤਕ ਨੌਜਵਾਨ ਦੇ ਭਰਾ ਗਗਨਦੀਪ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਗੈਰ-ਇਰਾਦਾ ਕਤਲ ਦਾ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News