ਚੋਰੀ ਦੇ ਮੋਟਰਸਾਈਕਲ ''ਤੇ ਜਾਅਲੀ ਨੰਬਰ ਪਲੇਟ ਲਾ ਕੇ Rapido ਰਾਈਡ ਕਰਨ ਵਾਲੇ ਨੌਜਵਾਨ ਨੂੰ ਪੁਲਸ ਨੇ ਕੀਤਾ ਕਾਬੂ
Wednesday, Feb 07, 2024 - 03:19 AM (IST)
ਚੰਡੀਗੜ੍ਹ (ਸੁਸ਼ੀਲ) : ਚੋਰੀ ਦੇ ਮੋਟਰਸਾਈਕਲ ’ਤੇ ਜਾਅਲੀ ਨੰਬਰ ਲਾ ਕੇ ਰੈਪਿਡੋ ਰਾਈਡ ਕਰਨ ਵਾਲੇ ਨੌਜਵਾਨ ਨੂੰ ਪੁਲਸ ਨੇ ਸੈਕਟਰ-23 ਤੋਂ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮਿੰਟੂ ਕੁਮਾਰ ਵਾਸੀ ਮੌਲੀਜਾਗਰਾਂ ਵਜੋਂ ਹੋਈ ਹੈ। ਮੁਲਜ਼ਮ ਨੇ ਇਹ ਮੋਟਰਸਾਈਕਲ ਮੌਲੀਜਾਗਰਾਂ ਤੋਂ ਚੋਰੀ ਕਰ ਕੇ ਉਸ ’ਤੇ ਜਾਅਲੀ ਨੰਬਰ ਲਾਇਆ ਹੋਇਆ ਸੀ।
ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਸੈਕਟਰ-22 ਤੋਂ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ। ਸੈਕਟਰ-17 ਥਾਣਾ ਪੁਲਸ ਨੇ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਮਿੰਟੂ ਕੁਮਾਰ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਸੈਕਟਰ-17 ਥਾਣਾ ਇੰਚਾਰਜ ਰਾਜੀਵ ਕੁਮਾਰ ਦੀ ਅਗਵਾਈ ਹੇਠ ਪੁਲਸ ਟੀਮ ਸੈਕਟਰ-23 ਵਿਚ ਗਸ਼ਤ ਕਰ ਰਹੀ ਸੀ। ਪੁਲਸ ਟੀਮ ਨੂੰ ਸਾਹਮਣਿਓਂ ਇਕ ਰੈਪੀਡੋ ਰਾਈਡ ਮੋਟਰਸਾਈਕਲ ਸਵਾਰ ਨੌਜਵਾਨ ਆਉਂਦਾ ਦਿਖਾਈ ਦਿੱਤਾ।
ਇਹ ਵੀ ਪੜ੍ਹੋ- ਟਾਂਡਾ 'ਚ ਵਾਪਰਿਆ ਭਿਆਨਕ ਹਾਦਸਾ, ਗੰਨਿਆਂ ਦੀ ਟਰਾਲੀ ਹੇਠਾਂ ਆਉਣ ਨਾਲ ਨੌਜਵਾਨ ਦੀ ਹੋਈ ਦਰਦਨਾਕ ਮੌਤ
ਪੁਲਸ ਨੇ ਨੌਜਵਾਨ ਨੂੰ ਰੋਕ ਕੇ ਉਸ ਕੋਲੋਂ ਮੋਟਰਸਾਈਕਲ ਦੇ ਦਸਤਾਵੇਜ਼ ਮੰਗੇ। ਨੌਜਵਾਨ ਦਸਤਾਵੇਜ਼ ਦਿਖਾਉਣ ਤੋਂ ਬਹਾਨੇ ਬਣਾਉਣ ਲੱਗਾ। ਜਦੋਂ ਪੁਲਸ ਨੇ ਵਾਹਨ ਐਪ ’ਤੇ ਮੋਟਰਸਾਈਕਲ ਦਾ ਨੰਬਰ ਪਾਇਆ ਤਾਂ ਇਹ ਕਿਸੇ ਹੋਰ ਵਾਹਨ ਦਾ ਨਿਕਲਿਆ। ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਸ ਨੇ ਮੌਲੀਜਾਗਰਾਂ ਤੋਂ ਮੋਟਰਸਾਈਕਲ ਚੋਰੀ ਕੀਤਾ ਸੀ।
ਇਹ ਵੀ ਪੜ੍ਹੋ- 'ਆਪ ਦੀ ਸਰਕਾਰ, ਆਪ ਦੇ ਦੁਆਰ' ਸਕੀਮ ਦਾ ਆਗਾਜ਼ ਕਰਦਿਆਂ CM ਮਾਨ ਨੇ ਅਕਾਲੀ ਦਲ 'ਤੇ ਕੱਸਿਆ ਤੰਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e